ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ(ਬੇਰੀ, ਰਮੇਸ਼)- ਥਾਣਾ ਸਿਟੀ ਅਤੇ ਘੁਮਾਣ ਦੀ ਪੁਲਸ ਦੀ ਪੁਲਸ ਨੇ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਹੰਸਲੀ ਬੈਂਕ ਕਾਲੋਨੀ ਬਟਾਲਾ ਤੋਂ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਦਿੱਤਾ ਹੈ।
ਇਸੇ ਤਰ੍ਹਾਂ ਥਾਣਾ ਘੁਮਾਣ ਦੇ ਏ. ਐੱਸ. ਆਈ. ਗੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਪੰਡੋਰੀ ਤੋਂ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਦਿੱਤਾ ਹੈ।
ਹੈਰੋਇਨ, ਡਰੱਗ ਮਨੀ ਅਤੇ 33750 ਐੱਮ. ਐੱਲ. ਸ਼ਰਾਬ ਸਮੇਤ 4 ਕਾਬੂ
NEXT STORY