ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਇੱਕ ਗੁਪਤ ਸੂਚਨਾ ਅਧਾਰ 'ਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਚੂਰਾ ਪੋਸਟ ਭੁੱਕੀ ਅਤੇ 1700 ਦੀ ਡਰੱਗ ਮਨੀ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਇਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਦੀਨਾਨਗਰ ਰਜਿੰਦਰ ਮਿਹਨਾਸ ਨੇ ਦੱਸਿਆ ਕਿ ਏ. ਐਸ ਆਈ ਰਮੇਸ਼ ਕੁਮਾਰ ਨੇ ਸਮੇਤ ਪੁਲਸ ਪਾਰਟੀ ਨਾਕਾਬੰਦੀ ਕਰਕੇ ਆਉਣ ਜਾਣ ਚੈਕਿੰਗ ਵਾਹਨਾ ਦੇ ਸਬੰਧ 'ਚ ਨੈਸਨਲ ਹਾਈਵੇ ਪਨਿਆੜ ਨੇੜੇ ਨਾਕਾ ਲਗਾਇਆ ਹੋਇਆ ਸੀ ।
ਇਸ ਦੌਰਾਨ ਪਠਾਨਕੋਟ ਸਾਇਡ ਤੋਂ ਕਾਰ 'ਤੇ ਆ ਰਹੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਕੀਤੀ ਗਈ ਤਾਂ ਡਰਾਇਵਰ ਸੀਟ ਦੇ ਪਿੱਛੇ ਇਕ ਬੋਰੀ ਪਈ ਸੀ , ਜਿਸ 'ਚ 05 ਕਿੱਲੋ 550 ਗ੍ਰਾਮ ਚੂਰਾ ਪੋਸਤ ਭੁੱਕੀ ਅਤੇ ਮੋਮੀ ਲਿਫਾਫੇ 'ਚੋਂ 1700 ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਜਿਸ ਉਪਰੰਤ ਜਾਂਚ ਪੜਤਾਲ ਕਰਨ ਤੋਂ ਬਾਆਦ ਸੁਖਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੁਰੋਵਾਲ ਅਰਾਈਆ ਅਤੇ ਚਰਨਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗੁਰਦਾਸ ਨੰਗਲ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।
ਭਰਾ ਹੀ ਨਿਕਲਿਆ ਭੈਣ ਦਾ ਕਾਤਲ, ਸਾਥੀਆਂ ਨਾਲ ਮਿਲ ਕੇ ਕੀਤਾ ਕਤਲ
NEXT STORY