ਗੁਰਦਾਸਪੁਰ (ਹਰਮਨ)-“ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ 14 ਗ੍ਰਾਮ ਹੈਰੋਇਨ ਅਤੇ 2000 ਰੁਪਏ ਡਰੱਗ ਮਨੀ ਸਮੇਤ 2 ਵਿਅਕਤੀਆਂ ਗ੍ਰਿਫਤਾਰ ਕੀਤੇ ਹੈ। ਜਾਣਕਾਰੀ ਅਨੁਸਾਰ ਥਾਣਾ ਧਾਰੀਵਾਲ ਦੀ ਪੁਲਸ ਨੇ ਥੋਮਸ ਮਸੀਹ ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਕਲਾਨੌਰ ਦੀ ਪੁਲਿਸ ਨੇ ਜਾਖੜ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 2000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਅਗਲੇ 5 ਦਿਨ ਅਹਿਮ, ਮੌਸਮ 'ਚ ਹੋਵੇਗੀ ਵੱਡੀ ਤਬਦੀਲੀ
ਐਸਐਸਪੀ ਆਦਿੱਤਯ ਗੁਰਦਾਸਪੁਰ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਗੈਰ-ਕਾਨੂੰਨੀ/ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਵਿਅਕਤੀਆਂ ਦੇ ਖਿਲਾਫ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਪੰਜਾਬ: 302 ਖਾਲੀ ਪਲਾਟ ਮਾਲਕਾਂ 'ਤੇ ਹੋ ਗਈ ਕਾਰਵਾਈ, ਨੋਟਿਸ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਗਲੇ 5 ਦਿਨ ਅਹਿਮ, ਮੌਸਮ 'ਚ ਹੋਵੇਗੀ ਵੱਡੀ ਤਬਦੀਲੀ
NEXT STORY