ਬਟਾਲਾ(ਬੇਰੀ)-ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 3,75000 ਐੱਮ. ਐੱਲ. ਅਲਕੋਹਲ ਅਤੇ 2 ਕਾਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਅਤੇ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਰਾਜੇਸ਼ ਕੱਕੜ ਦੇ ਨਿਰਦੇਸਾਂ ਤਹਿਤ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
ਇਸ ਦੌਰਾਨ ਉਨ੍ਹਾਂ ਪੁਲਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਆਧਾਰ ’ਤੇ ਬਾਬਾ ਮੰਝ ਸਾਹਿਬ ਕੋਲ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ 375000 ਐੱਮ. ਐੱਲ. ਅਲਕੋਹਲ ਅਤੇ 2 ਕਾਰਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਵਾਸੀ ਸਾਮਪੁਰਾ ਅਤੇ ਤੀਮਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਰੋਜ਼ੀ-ਰੋਟੀ ਕਮਾਉਣ ਲਈ ਸਾਊਦੀ ਅਰਬ ਗਿਆ ਵਿਅਕਤੀ ਕਸੂਤਾ ਫਸਿਆ, ਸਜ਼ਾ ਕੱਟਣ ਦੇ ਬਾਵਜੂਦ ਨਹੀਂ ਕੀਤਾ ਰਿਹਾਅ
ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਏ. ਐੱਸ. ਆਈ. ਗੁਰਦੀਪ ਸਿੰਘ, ਏ. ਐੱਸ. ਆਈ. ਸਰਨਜੀਤ ਸਿੰਘ, ਐੱਚ. ਸੀ. ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਣਪਛਾਤੇ ਚੋਰਾਂ ਨੇ ਗਾਰਮੈਂਟਸ ਦੀ ਦੁਕਾਨ ਅੰਦਰੋਂ ਉਡਾਏ 3 ਲੱਖ ਰੁਪਏ, ਪੁਲਸ ਨੇ ਸ਼ੁਰੂ ਕੀਤੀ ਜਾਂਚ
NEXT STORY