ਤਰਨਤਾਰਨ (ਰਾਜੂ)— ਜ਼ਿਲ੍ਹਾ ਤਰਨਤਾਰਨ ਦੇ ਪੁਲਸ ਮੁਖੀ ਧਰੁਵ ਦਹੀਆ ਵਲੋਂ ਨਸ਼ਿਆਂ ਖਿਲਾਫ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਖਾਲੜਾ ਪੁਲਸ ਨੇ ਭਾਰੀ ਮਾਤਰਾ 'ਚ ਹੈਰੋਇਨ ਸਮੇਤ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ. ਪੀ. (ਆਈ) ਹਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਮੁਖੀ ਹਰਪ੍ਰੀਤ ਸਿੰਘ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਪੁੱਤਰ ਲਖਬੀਰ ਸਿੰਘ, ਨੌਨਿਹਾਲ ਸਿੰਘ ਉਰਫ ਨਿੱਕਾ ਪੁੱਤਰ ਬਿੱਕਰ ਸਿੰਘ, ਲਖਬੀਰ ਸਿੰਘ ਪੁੱਤਰ ਕੇਹਰ ਸਿੰਘ ਵਾਸੀਆਨ ਰੁਕਨੇਵਾਲਾ ਜ਼ਿਲਾ ਫਿਰੋਜ਼ਪੁਰ ਅਤੇ ਗੁਰਚੇਤ ਸਿੰਘ ਉਰਫ ਭੁੱਲਰ ਪੁੱਤਰ ਹਰਪਾਲ ਸਿੰਘ ਵਾਸੀ ਮਾੜੀ ਗੋੜ ਸਿੰਘ ਨੇ ਗਿਰੋਹ ਬਣਾਇਆ ਹੋਇਆ ਹੈ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਉਕਤ ਸਮੱਗਲਰ ਇਸ ਇਲਾਕੇ ਵਿਚ ਘੁੰਮ ਰਹੇ ਹਨ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੇ ਪੁਲ ਡਰੇਨ ਖਾਲੜਾ 'ਤੇ ਨਾਕਾਬੰਦੀ ਕਰ ਦਿੱਤੀ। ਜਿਸ ਦੌਰਾਨ ਪੁਲਸ ਨੇ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕਿਆ ਜਿਨ੍ਹਾਂ ਦੀ ਪਛਾਣ ਲਖਬੀਰ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਰੁਕਨੇਵਾਲਾ ਅਤੇ ਗੁਰਚੇਤ ਸਿੰਘ ਉਰਫ ਭੁੱਲਰ ਪੁੱਤਰ ਹਰਪਾਲ ਸਿੰਘ ਵਾਸੀ ਮਾੜੀ ਗੋੜ ਸਿੰਘ ਵਜੋਂ ਹੋਈ। ਪੁਲਸ ਵੱਲੋਂ ਤਲਾਸ਼ੀ ਲੈਣ 'ਤੇ ਮੋਟਰਸਾਈਕਲ ਦੀ ਡਿੱਕੀ 'ਚੋਂ 305 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਪੀ. ਹਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਚਾਰੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ 3 ਦਿਨਾ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਜਦ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
NEXT STORY