ਤਰਨਤਾਰਨ/ਸਰਾਏ ਅਮਾਨਤ ਖਾਂ (ਰਮਨ)- ਨਰਿੰਦਰ-ਥਾਨਾ ਸਰ ਅਮਨ ਖਾਨ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ 3 ਕਿਲੋ 290 ਗ੍ਰਾਮ ਨਸ਼ੀਲੀ ਆਈਸ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਪਰਚਾ ਦਰਜ ਕਰਦੇ ਹੋਏ ਰਿਮਾਂਡ ਦੌਰਾਨ ਅਗਲੇਰੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ: ਐਡਵੋਕੇਟ ਧਾਮੀ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸਐੱਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਸਾਹਿਬ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰ ਰਵਿੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਹਰਦੋ ਰਤਨ ਅਤੇ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਮੰਗਲ ਸਿੰਘ ਵਾਸੀ ਧਨੋਵਾ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਨੂੰ ਤਿੰਨ ਕਿਲੋ 290 ਗ੍ਰਾਮ ਨਸ਼ੀਲੀ ਆਈਸ ਅਤੇ ਇੱਕ ਬਿਨਾਂ ਨੰਬਰੀ ਪਲਟੀਨਾ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਪਾਸੋਂ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਪਾਸਿਓਂ ਇਹ ਨਸ਼ੀਲੀ ਆਈਸ ਕਿੱਥੋਂ ਅਤੇ ਕਿਸ ਤਰ੍ਹਾਂ ਪਹੁੰਚੀ।
ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਧਾਨ ਧਾਮੀ ਸਣੇ ਪ੍ਰਮੁੱਖ ਸ਼ਖਸੀਅਤਾਂ ਨੇ ਭਰੀ ਹਾਜ਼ਰੀ
NEXT STORY