ਹਰੀਕੇ ਪੱਤਣ (ਲਵਲੀ ਕੁਮਾਰ)- ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਰਿਪੁਤਾਪਨ ਸਿੰਘ ਪੀ. ਪੀ. ਐੱਸ./ਐੱਸ. ਪੀ. (ਡੀ) ਤਰਨ ਤਾਰਨ, ਅਤੁਲ ਸੋਨੀ ਪੀ. ਪੀ. ਐੱਸ. ਡੀ. ਐੱਸ. ਪੀ. ਸਬ-ਡਵੀਜ਼ਨ ਭਿੱਖੀਵਿੰਡ ਅਤੇ ਰਵੀਸ਼ੇਰ ਸਿੰਘ ਪੀ. ਪੀ. ਐੱਸ. ਉਪ ਕਪਤਾਨ ਪੁਲਸ ਸਬ-ਡਵੀਜ਼ਨ ਪੱਟੀ ਦੀ ਨਿਗਰਾਨੀ ਹੇਠ ਥਾਣਾ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਵਾਲੀ ਪੁਲਸ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ।
ਇਹ ਵੀ ਪੜ੍ਹੋ- Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ
ਪੁਲਸ ਪਾਰਟੀ ਵੱਲੋਂ ਬੂਹ ਪੁਲ ਹਰੀਕੇ ਵਿਖੇ ਕੀਤੀ ਨਾਕਾਬੰਦੀ ਦੌਰਾਨ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਨੂੰ ਜਾਂਚ ਲਈ ਰੋਕਿਆ ਗਿਆ। ਤਲਾਸ਼ੀ ਲੈਣ ’ਤੇ ਮੋਟਰਸਾਈਕਲ ਚਾਲਕ ਦੇਵ ਪੁੱਤਰ ਦੀਪਕ (ਵਾਸੀ ਸ੍ਰੀ ਮੁਕਤਸਰ ਸਾਹਿਬ) ਦੇ ਕਿੱਟ ਬੈਗ ’ਚੋਂ 2 ਕਿਲੋ 23 ਗ੍ਰਾਮ ਹੈਰੋਇਨ ਅਤੇ ਪਿੱਛੇ ਬੈਠੇ ਲਵਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ (ਵਾਸੀ ਪਿੰਡ ਬਲੋਚਨ, ਜ਼ਿਲਾ ਫਰੀਦਕੋਟ) ਦੇ ਕਿੱਟ ਬੈਗ ’ਚੋਂ 2 ਕਿਲੋ 6 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
ਪੁਲਸ ਨੇ ਦੋਵਾਂ ਮੁਲਜ਼ਮਾਂ ਕੋਲੋਂ ਕੁਲ 4 ਕਿਲੋ 29 ਗ੍ਰਾਮ ਹੈਰੋਇਨ ਤੋਂ ਇਲਾਵਾ 2 ਮੋਬਾਈਲ ਅਤੇ ਕ੍ਰਮਵਾਰ 500 ਰੁਪਏ ਤੇ 200 ਰੁਪਏ ਦੀ ਡਰੱਗ ਮਨੀ (ਨਕਦੀ) ਵੀ ਕਬਜ਼ੇ ’ਚ ਲਈ ਹੈ। ਇਸ ਸਬੰਧੀ ਥਾਣਾ ਹਰੀਕੇ ਵਿਖੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ 2 ਨੌਜਵਾਨਾਂ 'ਤੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਆਬਕਾਰੀ ਵਿਭਾਗ ਦੀ ਹੋਟਲਾਂ, ਮੈਰਿਜ ਪੈਲੇਸਾਂ ਤੇ ਮਾਡਲ ਸ਼ੌਪਾਂ ’ਤੇ ਛਾਪੇਮਾਰੀ, ਨਾਜਾਇਜ਼ ਲਾਹਣ ਕੀਤੀ ਨਸ਼ਟ
NEXT STORY