ਅੰਮ੍ਰਿਤਸਰ (ਰਮਨ)- ਗੁਰੂ ਨਗਰੀ ਵਿਚ ਮੀਂਹ ਨਾਲ ਤਾਪਮਾਨ ਵਿਚ ਗਿਰਾਵਟ ਆਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਵੀ ਸ਼ਹਿਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸ਼ਹਿਰ ਵਿਚ ਮੀਂਹ ਪੈਣ ਕਾਰਨ ਠੰਡ ਹੋਰ ਵਧ ਗਈ ਹੈ। ਸ਼ਹਿਰ ਦੇ ਇਕ ਰਿਜ਼ੋਰਟ ਵਿਚ ਦੋ ਸੁਰੱਖਿਆ ਕਰਮਚਾਰੀਆਂ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ ਹੈ। ਕੜਾਕੇ ਦੀ ਠੰਡ ਵਿਚ ਦੋਵੇਂ ਜਣੇ ਅੰਗੀਠੀ ਸੇਕ ਰਹੇ ਸਨ। ਇਹ ਰਿਜ਼ੋਰਟ ਬਟਾਲਾ ਰੋਡ ਵੇਰਕਾ ਬਾਈਪਾਸ ਰੋਡ ਸਥਿਤ ਹੈ। ਦੋਵਾਂ ਮੁਲਾਜ਼ਮਾਂ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਿੰਨਾਂ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਨੰਗਲੀ ਭੱਠਾ ਅਤੇ ਤਜਿੰਦਰ ਸ਼ਰਮਾ ਵਾਸੀ ਖੰਡਵਾਲਾ, ਛੇਹਰਟਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 6 ਮਹੀਨੇ ਦੇ ਪੁੱਤ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਰਾਤ ਸਮੇਂ ਦੋਵੇਂ ਸੁਰੱਖਿਆ ਕਰਮਚਾਰੀ ਠੰਡ ਤੋਂ ਬਚਣ ਲਈ ਅੰਗੀਠੀ ਸੇਕ ਰਹੇ ਸੀ ਅਤੇ ਕਮਰਾ ਬੰਦ ਹੋਣ ਅਤੇ ਆਕਸੀਜਨ ਦੀ ਘਾਟ ਹੋਣ ਨਾਲ ਦੋਵਾਂ ਦੀ ਮੌਤ ਹੋ ਗਈ। ਜਦੋਂ ਸਵੇਰੇ ਰਿਜ਼ੋਰਟ ਦਾ ਕਰਮਚਾਰੀ ਇੰਨ੍ਹਾਂ ਦੇ ਕਮਰੇ ਵਿਚ ਗਿਆ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ, ਜਿਸ ਨੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ ਅਤੇ ਦੋਵਾਂ ਮੁਲਾਜ਼ਮਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀਆਂ ਗਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਫੌਜ ਦੀ ਨੌਕਰੀ ਤੋਂ ਸੇਵਾਮੁਕਤ ਹੋ ਕੇ ਰਿਜ਼ੋਰਟ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉਹ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ, ਜੋ ਦੋਵੇਂ ਅਜੇ ਪੜ੍ਹ ਰਹੇ ਹਨ। ਤਜਿੰਦਰ ਦੇ ਦੋ ਬੱਚੇ ਹਨ, ਇਕ ਦੀ ਉਮਰ ਢਾਈ ਸਾਲ ਅਤੇ ਦੂਜੇ ਦੀ ਢਾਈ ਮਹੀਨੇ ਹੈ। ਦੋਵਾਂ ਪਰਿਵਾਰਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮੁਕਤਸਰ 'ਚ NIA ਦੀ ਰੇਡ, ਲਤੀਫ਼ਪੁਰਾ ਮਾਮਲੇ 'ਚ ਵੱਡਾ ਖੁਲਾਸਾ, ਪੜ੍ਹੋ TOP 10 ਖ਼ਬਰਾਂ
NEXT STORY