ਬਟਾਲਾ (ਸਾਹਿਲ)-ਅਫੀਮ ਸਮੇਤ ਕਾਰ ਸਵਾਰ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਥਾਣਾ ਸਿਟੀ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਪੁਲਸ ਵਿਭਾਗ ਬਟਾਲਾ ਵਿਖੇ ਤਾਇਨਾਤ ਏ. ਐੱਸ. ਆਈ. ਗੁਰਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਸ਼ਾਸਤਰੀ ਨਗਰ ਮੋੜ ਵਿਖੇ ਵਾਹਨ ਚੈਕਿੰਗ ਨਾਕਾਬੰਦੀ ਕੀਤੀ ਹੋਈ ਸੀ ਕਿ ਇਸੇ ਦੌਰਾਨ ਇਕ ਚਿੱਟੇ ਰੰਗ ਦੀ ਇੰਡੀਗੋ ਕਾਰ ਨੰ.ਪੀ.ਬੀ.31ਕੇ.2011, ਜਿਸ ਵਿਚ 2 ਨੌਜਵਾਨ ਸਵਾਰ ਨੇ, ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ, ਤਾਂ ਕਾਰ ਸਵਾਰ ਨੌਜਵਾਨ ਕਾਰ ਪਿਛੇ ਨੂੰ ਮੋੜ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਕੋਲ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ।
ਇਹ ਵੀ ਪੜ੍ਹੋ- ਡੱਲੇਵਾਲ ਦੀ ਭੁੱਖ ਹੜਤਾਲ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਕਰ 'ਤਾ ਵੱਡਾ ਐਲਾਨ
ਐੱਸ. ਆਈ. ਬਲਰਾਜ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਥਾਣਾ ਸਿਟੀ ਦੇ ਐੱਸ. ਐੱਚ. ਓ. ਨੂੰ ਸੂਚਨਾ ਮਿਲਣ ਦੇ ਬਾਅਦ ਉਹ ਤੁਰੰਤ ਪੁਲਸ ਮੁਲਾਜ਼ਮਾਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਕਾਰ ਸਵਾਰ ਦੋਵਾਂ ਨੌਜਵਾਨਾਂ, ਜਿਨ੍ਹਾਂ ਨੇ ਆਪਣੇ ਨਾਮ ਕ੍ਰਮਵਾਰ ਰੀਤਿਕ ਵਾਸੀ ਕਾਦੀਆਂ ਅਤੇ ਹਰਸ਼ਗੌਤਮ ਵਾਸੀ ਪਿੰਡ ਨਾਥਪੁਰ ਦੱਸੇ ਅਤੇ ਇਨ੍ਹਾਂ ਕੋਲੋਂ ਤਲਾਸ਼ੀ ਲੈਣ ’ਤੇ 6/6 ਗ੍ਰਾਮ ਅਫੀਮ ਬਰਾਮਦ ਕੀਤੀ ਅਤੇ ਇਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਥਾਣਾ ਸਿਟੀ ਵਿਖੇ ਲਿਆਂਦਾ ਗਿਆ, ਜਿਥੇ ਇਨ੍ਹਾਂ ਦੋਵਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਕਾਰ ਵੀ ਕਬਜ਼ੇ ਵਿਚ ਲੈ ਲਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਅੱਤਵਾਦੀ ਪਾਸ਼ੀਆ ਦੇ ਰਾਡਾਰ ’ਤੇ, ਹੁਣ ਪੁਲਸ ਨਾਕਿਆਂ ’ਤੇ ਵੀ ਧਮਾਕੇ ਦੀ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠੰਡ ਤੋਂ ਬਚਾਅ ਲਈ ਸਿਹਤ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ
NEXT STORY