ਬਟਾਲਾ (ਸਾਹਿਲ, ਬੇਰੀ, ਵਿਪਨ)- ਥਾਣਾ ਕਾਦੀਆਂ ਦੀ ਪੁਲਸ ਵੱਲੋਂ ਹੈਰੋਇਨ ਬਰਾਮਦ ਕਰਦਿਆਂ 2 ਨੌਜਵਾਨਾਂ ਨੂੰ ਮੌਕੇ ਤੋਂ ਕਾਬੂ ਕੀਤਾ ਹੈ, ਜਦਕਿ ਤੀਜਾ ਨੌਜਵਾਨ ਫਰਾਰ ਹੋ ਗਿਆ। ਇਸ ਸਬੰਧੀ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕਾਹਲਵਾਂ ਦੇ ਸਟੇਡੀਅਮ ਨੇੜੇ ਮੌਜੂਦ ਸੀ ਕਿ ਇਸੇ ਦੌਰਾਨ ਇਕ ਬੁਲੇਟ ਮੋਟਰਸਾਈਕਲ ਨੰ.ਪੀ.ਬੀ.09ਏ.ਸੀ.7217 ’ਤੇ ਸਵਾਰ ਹੋ ਕੇ ਆ ਰਹੇ ਤਿੰਨ ਨੌਜਵਾਨਾਂ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਕ ਨੌਜਵਾਨ ਬੁਲਟ ਤੋਂ ਉੱਤਰ ਕੇ ਭੱਜ ਗਿਆ, ਜਿਸ ਨਾਲ ਬੁਲੇਟ ਮੋਟਰਸਾਈਕਲ ਸੰਤੁਲਨ ਵਿਗੜਣ ਨਾਲ ਡਿੱਗ ਪਿਆ ਤੇ ਬਾਕੀ ਦੋਵੇਂ ਨੌਜਵਾਨਾਂ ਨੂੰ ਪੁਲਸ ਕਰਮਚਾਰੀਆਂ ਨੇ ਕਾਬੂ ਕਰ ਲਿਆ, ਜਿਨ੍ਹਾਂ ਨੇ ਕ੍ਰਮਵਾਰ ਆਪਣੇ ਨਾਮ ਜਤਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕਾਹਲਵਾਂ ਦੱਸਿਆ।
ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ
ਇਸ ਦੌਰਾਨ ਇਨ੍ਹਾਂ ਕੋਲੋਂ ਪੁਲਸ ਨੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਦੂਜੇ ਨੌਜਵਾਨ, ਜੋ ਕਿ ਮੋਟਰਸਾਈਕਲ ਚਲਾ ਰਿਹਾ ਸੀ, ਨੇ ਆਪਣਾ ਨਾਮ ਰੋਹਿਤ ਖੋਖਰ ਪੁੱਤਰ ਮੁਖਤਾਰ ਮਸੀਹ ਵਾਸੀ ਪਿੰਡ ਕਾਹਲਵਾਂ ਦੱਸਿਆ ਅਤੇ ਫਰਾਰ ਹੋਣ ਵਾਲੇ ਆਪਣੇ ਸਾਥੀ ਦਾ ਨਾਮ ਉਕਤਾਨ ਨੇ ਮਨਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕਾਹਲਵਾਂ ਦੱਸਿਆ, ਜੋ ਕਿ ਉਕਤ ਨੌਜਵਾਨ ਜਤਿੰਦਰ ਸਿੰਘ ਦਾ ਭਰਾ ਹੈ।
ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਤੇ ਰੋਹਿਤ ਖੋਖਰ ਨੂੰ ਪੁਲਸ ਕਰਮਚਾਰੀਆਂ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਤਿੰਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ। ਜਦਕਿ ਬੁਲੇਟ ਮੋਟਰਸਾਈਕਲ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Luxembourg 'ਚ ਸਿਹਤ ਸੇਵਾਵਾਂ ਸਮੇਤ ਅਹਿਮ ਖੇਤਰਾਂ 'ਚ ਕੁੜੀਆਂ ਦੀ ਭਾਰੀ ਮੰਗ
NEXT STORY