ਬਟਾਲਾ(ਸਾਹਿਲ, ਯੋਗੀ)- ਪੁਲਸ ਨੇ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪ੍ਰਦੀਪ ਕੁਮਾਰ ਉਰਫ ਦੀਪਕ ਵਾਸੀ ਗਾਂਧੀ ਨਗਰ ਕੈਂਪ ਨੂੰ ਹੰਸਲੀ ਕਿਨਾਰੇ ਨੇੜੇ ਬੈਂਕ ਕਾਲੋਨੀ ਤੋਂ ਕਾਬੂ ਕਰ ਕੇ ਇਸ ਕੋਲੋਂ 65 ਨਸ਼ੀਲੀਆਂ ਗੋਲੀਆਂ ਬਿਨਾਂ ਲੇਬਲ ਰੰਗ ਹਰਾ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਨ ਉਪਰੰਤ ਇਸ ਖਿਲਾਫ ਥਾਣਾ ਸਿਟੀ ਵਿਚ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਇਸੇ ਤਰ੍ਹਾਂ, ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨਹਿਰੀ ਪੱਟੜੀ ਪੁਲ ਸੂਆ ਪਿੰਡ ਬੱਦੋਵਾਲ ਤੋਂ ਨੌਜਵਾਨ ਮੋਹਨ ਉਰਫ ਮੋਹਿਤ ਵਾਸੀ ਖਾਲਸਾ ਕਾਲੋਨੀ, ਫਤਿਹਗੜ੍ਹ ਚੂੜੀਆਂ ਨੂੰ 100 ਨਸ਼ੀਲੀਆਂ ਗੋਲੀਆਂ ਬਿਨਾਂ ਲੇਬਲ ਤੇ 500 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰ ਕੇ ਇਸ ਵਿਰੁੱਧ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਮੈਡੀਕਲ ਕਾਲਜ ਦੇ ਹੋਸਟਲ ਦੇ ਬਾਹਰ ਵਿਦਿਆਰਥੀਆਂ ਦੇ 2 ਗਰੁੱਪਾਂ ’ਚ ਝਗੜਾ
NEXT STORY