ਜਲੰਧਰ(ਸ.ਹ.)– ਸੋਢਲ ਰੋਡ ਤੋਂ ਠੇਕੇਦਾਰ ਦੀ ਸਟਾਰਟ ਖੜ੍ਹੀ ਸਵਿਫਟ ਡਿਜ਼ਾਇਰ ਕਾਰ ਚੋਰੀ ਕਰ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨਾਂ ਨੂੰ ਥਾਣਾ ਨੰਬਰ 8 ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਨੌਜਵਾਨਾਂ ਦੀ ਉਮਰ 20 ਤੇ 21 ਸਾਲ ਹੈ। ਮੁਲਜ਼ਮ ਜਲੰਧਰ ਵਿਚ ਵਾਰਦਾਤ ਕਰਨ ਲਈ ਹੀ ਆਏ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
ਥਾਣਾ ਨੰਬਰ 8 ਦੇ ਇੰਚਾਰਜ ਸਾਹਿਲ ਚੌਧਰੀ ਨੇ ਦੱਸਿਆ ਕਿ 19 ਜੂਨ ਨੂੰ ਠੇਕੇਦਾਰ ਵਿਪਿਨ ਕੁਮਾਰ ਪੁੱਤਰ ਰਮੇਸ਼ ਨਿਵਾਸੀ ਪ੍ਰੀਤ ਨਗਰ ਸੋਢਲ ਰੋਡ ਨੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਆਪਣਾ ਟੈਂਪੂ ਅਤੇ ਕਾਰ ਘਰ ਦੀ ਦੂਰੀ ’ਤੇ ਖੜ੍ਹੀ ਕੀਤੀ ਸੀ। ਸ਼ਾਮ ਸਮੇਂ ਹਰ ਰੋਜ਼ ਵਾਂਗ ਉਸ ਨੇ ਦੋਵੇਂ ਗੱਡੀਆਂ ਘਰ ਦੇ ਬਾਹਰ ਖੜ੍ਹੀਆਂ ਕਰਨ ਲਈ ਟੈਂਪੂ ਅਤੇ ਕਾਰ ਸਟਾਰਟ ਕਰ ਕੇ ਟੈਂਪੂ ਦੇ ਘਰ ਬਾਹਰ ਖੜ੍ਹਾ ਕਰਨ ਗਿਆ ਸੀ। ਟੈਂਪੂ ਖੜ੍ਹਾ ਕਰ ਕੇ ਉਹ ਕਾਰ ਲੈਣ ਲਈ ਵਾਪਸ ਆਇਆ ਤਾਂ ਉਹ ਗਾਇਬ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
ਇਸ ਸਬੰਧੀ ਪੁਲਸ ਨੂੰ ਸੂਚਨਾ ਮਿਲਦੇ ਹੀ ਥਾਣਾ ਨੰਬਰ 8 ਦੀ ਪੁਲਸ ਨੇ ਵਿਪਿਨ ਦੇ ਬਿਆਨਾਂ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਸੀ. ਸੀ. ਟੀ. ਵੀ. ਕੈਮਰੇ ਛਾਣ ਕੇ ਮੁਲਜ਼ਮਾਂ ਦੀ ਪਛਾਣ ਕਰ ਲਈ ਅਤੇ ਫਿਰ ਮਲਟੀਪਲ ਸੋਰਸਿਜ਼ ਦੀ ਮਦਦ ਨਾਲ ਮੁਲਜ਼ਮਾਂ ਦਾ ਟ੍ਰੈਪ ਲਾ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਹੋਈ ਕਾਰ ਵੀ ਬਰਾਮਦ ਕਰ ਲਈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਲਿਆ ਫੈਸਲਾ
ਮੁਲਜ਼ਮਾਂ ਦੀ ਪਛਾਣ ਗੁਰਜੰਟ ਸਿੰਘ (21) ਪੁੱਤਰ ਸੁਭੇਗ ਸਿੰਘ ਅਤੇ ਵਰੁਣਦੀਪ ਸਿੰਘ (20) ਪੁੱਤਰ ਦਰਸ਼ਨ ਸਿੰਘ ਦੋਵੇਂ ਨਿਵਾਸੀ ਪਿੰਡ ਭੁੱਲਰ ਅੰਮ੍ਰਿਤਸਰ ਦੇ ਰੂਪ ਵਿਚ ਹੋਈ ਹੈ। ਮੁਲਜ਼ਮਾਂ ਨੂੰ ਪੁਲਸ ਨੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਪੁਰਾਣੀ ਕ੍ਰਿਮੀਨਲ ਹਿਸਟਰੀ ਵੀ ਕਢਵਾਈ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੁਲਸ ਹਿਰਾਸਤ ’ਚੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਵਾਲਾ ਮੁਲਜ਼ਮ ਕਾਬੂ
NEXT STORY