ਗੁਰਦਾਸਪੁਰ (ਹਰਮਨ)- ਏ. ਟੀ. ਜੀ. ਐੱਫ. ਪੰਜਾਬ, ਗੁਰਦਾਸਪੁਰ ਪੁਲਸ ਅਤੇ ਬਟਾਲਾ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਗੁਰਦਾਸਪੁਰ ਥਾਣਾ ਸਦਰ ਅਧੀਨ ਪੈਂਦੇ ਗੁਰਦਾਸਪੁਰ-ਕਲਾਨੌਰ ਰੋਡ ’ਤੇ ਵਾਪਰੀ ਪਤੀ-ਪਤਨੀ ਤੋਂ ਕਾਰ ਖੋਹਣ ਦੀ ਘਟਨਾ ਦਾ ਮਾਮਲਾ 48 ਘੰਟਿਆਂ ਤੋਂ ਵੀ ਘੱਟ ਸਮੇਂ ’ਚ ਹੱਲ ਕਰ ਲਿਆ ਗਿਆ ਹੈ। ਇਸ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇਕ ਪਿਸਤੌਲ ਸਮੇਤ 21 ਜ਼ਿੰਦਾਂ ਕਾਰਤੂਸ, ਇਕ ਰਾਈਫ਼ਲ ਅਤੇ 41 ਜ਼ਿੰਦਾਂ ਕਾਰਤੂਸ ਬਰਾਮਦ ਕੀਤੇ ਹਨ। ਪੁਲਸ ਵੱਲੋਂ ਵਾਰਦਾਤ ’ਚ ਸ਼ਾਮਲ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਥਾਣਾ ਵੇਰਕਾ ਦੀ ਲਾਪਤਾ ਹੋਈ 10 ਸਾਲਾ ਮਾਸੂਮ ਬੱਚੀ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਕਲਾਨੌਰ ਰੋਡ ਸਥਿਤ ਪ੍ਰਿੰਸ ਰਿਜ਼ੋਰਟ ਨੇੜੇ ਛੱਤਰੀ ਖਰੀਦਣ ਆਏ ਇਕ ਬਜ਼ੁਰਗ ਜਸਵੰਤ ਸਿੰਘ ਅਤੇ ਉਸਦੀ ਪਤਨੀ ਵਾਸੀ ਜੌੜਾ-ਛੱਤਰਾਂ ਤੋਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਉਨ੍ਹਾਂ ਦੀ ਕਾਰ ਖੋਹ ਲਈ ਸੀ ਅਤੇ ਆਪਣਾ ਮੋਟਰਸਾਈਕਲ ਉੱਥੇ ਹੀ ਛੱਡ ਕੇ ਕਲਾਨੌਰ ਵੱਲ ਫਰਾਰ ਹੋ ਗਏ ਸਨ। ਪੁਲਸ ਦੀਆਂ ਟੀਮਾਂ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਚੈੱਕਿੰਗ ਸਮੇਤ ਹੋਰ ਕਈ ਤੱਥਾਂ ਦੇ ਆਧਾਰ ’ਤੇ ਉੱਕਤ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਸੀ। ਇਸ ਸਬੰਧ ’ਚ ਅਜੇ ਤੱਕ ਪੁਲਸ ਵੱਲੋਂ ਅਧਿਕਾਰਤ ਤੌਰ ’ਤੇ ਕੋਈ ਪ੍ਰੈੱਸ ਬਿਆਨ ਜਾਰੀ ਨਹੀਂ ਕੀਤਾ ਗਿਆ ਪਰ ਪੱਤਰਕਾਰਾਂ ਵੱਲੋਂ ਐੱਸ. ਐੱਸ. ਪੀ. ਨਾਲ ਸੰਪਰਕ ਕੀਤੇ ਜਾਣ ’ਤੇ ਉਨ੍ਹਾਂ ਪੁਸ਼ਟੀ ਕੀਤੀ ਕਿ ਪੁਲਸ ਨੇ ਉਕਤ ਦੋ ਮਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਇਸ ਗੱਲ ਦੀ ਜਾਂਚ ਜਾਰੀ ਹੈ ਕਿ ਮੁਲਜ਼ਮਾਂ ਦੇ ਹੋਰ ਸਾਥੀ ਕਿਹੜੇ ਹਨ ਅਤੇ ਇਨ੍ਹਾਂ ਵੱਲੋਂ ਕਿਹੜੀਆਂ-ਕਿਹੜੀਆਂ ਵਾਰਦਾਤਾਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਨੌਜਵਾਨ ਨੇ ਸ਼ੌਂਕ ਨੂੰ ਬਣਾਇਆ ਸਹਾਇਕ ਧੰਦਾ, ਸਾਲਾਨਾ ਕਰਦੈ ਲੱਖਾਂ ਰੁਪਏ ਦੀ ਕਮਾਈ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰੀਕੇ ਦਰਿਆ ਦੇ ਪਾਣੀ ਦਾ ਪੱਧਰ ਘਟਿਆ, ਲੋਕਾਂ ਲਈ ਵੱਡੀ ਰਾਹਤ
NEXT STORY