ਬਟਾਲਾ (ਸਾਹਿਲ)- ਪਿੰਡ ਠਕਰ ਸੰਧੂ ਡੇਰੇ ’ਤੇ ਖੜ੍ਹੀ ਸਕੂਲ ਬੱਸ ’ਚੋਂ 20 ਲਿਟਰ ਡੀਜ਼ਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਨੂਪ ਸਿੰਘ ਬਲੱਗਣ, ਅਵਤਾਰ ਸਿੰਘ ਘੁੰਮਣ, ਹਰਜੀਤ ਸਿੰਘ ਕੋਟ ਬੁੱਢਾ, ਜਸਵੰਤ ਸਿੰਘ, ਕੁਲਵੰਤ ਸਿੰਘ ਅਤੇ ਦਲਬੀਰ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਨਿੱਜੀ ਸਕੂਲ ਕਾਲਾ ਬਾਲਾ ਦੀ ਬੱਸ, ਜੋ ਕਿ ਪਿੰਡ ਠਕਰ ਸੰਧੂ ਵਿਖੇ ਲੱਗੀ ਹੋਈ ਸੀ, ’ਚੋਂ ਚੋਰਾਂ ਵੱਲੋਂ ਉਸ ਦਾ ਡੀਜ਼ਲ ਚੋਰੀ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਸਵੇਰੇ ਬੱਸ ਦਾ ਡਰਾਈਵਰ ਬੱਸ ਕੋਲ ਆਇਆ ਤੇ ਦੇਖਿਆ ਕਿ ਡੀਜ਼ਲ ਬੱਸ ਦੇ ਥੱਲੇ ਡੁੱਲਿਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਰਾਤ ਨੂੰ ਬਿਨਾਂ ਡਾਕਟਰ ਦੇ ਚਲਦੈ ਬਲੱਡ ਬੈਂਕ
ਇਸ ਸਬੰਧੀ ਬੱਸ ਦੇ ਡਰਾਈਵਰ ਜਸਵੰਤ ਸਿੰਘ ਨੇ ਜਦੋਂ ਬੱਸ ਮਾਲਕਾਂ ਨੂੰ ਸੂਚਨਾ ਦਿੱਤੀ ਤਾਂ ਉਨ੍ਹਾਂ ਮੌਕੇ ’ਤੇ ਜਾ ਕੇ ਦੇਖਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬੱਸ ’ਚੋਂ ਡੀਜ਼ਲ ਚੋਰੀ ਕਰ ਲਿਆ ਗਿਆ ਸੀ। ਇਸ ਸਬੰਧੀ ਉਨ੍ਹਾਂ ਥਾਣਾ ਸੇਖਵਾਂ ਨੂੰ ਸੂਚਿਤ ਕਰ ਦਿੱਤਾ ਅਤੇ ਮੰਗ ਕੀਤੀ ਹੈ ਚੋਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਭਵਿੱਖ ’ਚ ਹੋਰਨਾਂ ਲੋਕਾਂ ਦਾ ਅਜਿਹਾ ਨੁਕਸਾਨ ਨਾ ਹੋ ਸਕੇ।
ਇਹ ਵੀ ਪੜ੍ਹੋ : ਡੇਢ ਸਾਲ ਤੱਕ ਪਾਈਆਂ ਪਿਆਰ ਦੀਆਂ ਪੀਂਘਾ, ਵਿਆਹ ਵਾਲੇ ਦਿਨ ਲਾੜਾ ਕਰ ਗਿਆ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਫਿਰ ਡਰੋਨ ਬਰਾਮਦ
NEXT STORY