ਤਰਨਤਾਰਨ (ਰਮਨ)-ਅੱਜ ਦੇ ਯੁੱਗ ਵਿਚ ਹਰ ਮਾਪਿਆਂ ਦੀ ਖਾਹਿਸ਼ ਹੁੰਦੀ ਹੈ ਕਿ ਉਨ੍ਹਾਂ ਦਾ ਬੱਚਾ ਪੜ੍ਹ-ਲਿਖ ਕੇ ਅਤੇ ਹੋਰ ਗਤੀਵਿਧੀਆਂ ਵਿਚ ਸਭ ਤੋਂ ਅੱਗੇ ਰਹੇ ਪ੍ਰੰਤੂ ਹਰ ਸਕੂਲ ਵਿਚ 20 ਫੀਸਦੀ ਬੱਚੇ ਅਜਿਹੇ ਦੇਖੇ ਜਾਂਦੇ ਹਨ, ਜਿਨ੍ਹਾਂ ਦੀ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਵੀ ਵਿਚ ਮਾੜੀ ਕਾਰਗੁਜ਼ਾਰੀ ਹੁੰਦੀ ਹੈ, ਜਿਸ ਦੇ ਚੱਲਦਿਆਂ ਉਹ ਜਮਾਤ ਵਿਚ ਹਰ ਸਾਲ ਪਿੱਛੇ ਹੀ ਰਹਿ ਜਾਂਦੇ ਹਨ ਅਤੇ ਅੱਗੇ ਨਹੀਂ ਵੱਧ ਪਾਉਂਦੇ। ਅਜਿਹੇ ਬੱਚਿਆਂ ਨੂੰ ਅੱਗੇ ਲਿਆਉਣ ਲਈ ਜਿੱਥੇ ਅਧਿਆਪਕ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾਂਦੀ ਹੈ, ਉਥੇ ਹੀ ਮਾਪੇ ਵੀ ਆਪਣਾ ਕਾਫੀ ਜ਼ਿਆਦਾ ਜ਼ੋਰ ਲਗਾਉਂਦੇ ਵਿਖੇ ਜਾ ਸਕਦੇ ਹਨ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਆਮ ਤੌਰ ’ਤੇ ਬੱਚੇ ਦੀ ਸਮੱਸਿਆ ਨੂੰ ਸਮਝਣ ਦੀ ਬਜਾਏ, ਮਾਪੇ ਆਪਣੇ ਬੱਚਿਆਂ ਨੂੰ ਦੋਸ਼ੀ ਠਹਿਰਾਉਂਦੇ ਹਨ ਅਤੇ ਉਨ੍ਹਾਂ ਦੀ ਅਸਲ ਸਮੱਸਿਆ ਨੂੰ ਸਮਝ ਨਹੀਂ ਪਾਉਂਦੇ ਹਨ। ਆਮ ਹੀ ਵੇਖਣ ਨੂੰ ਮਿਲਦਾ ਹੈ ਕਿ ਸਕੂਲਾਂ ਵਿਚ ਛੋਟੀ ਉਮਰ ਤੋਂ ਹੀ ਦਾਖਲ ਕਰਵਾਏ ਜਾਣ ਵਾਲੇ ਬੱਚਿਆਂ ਦੀ ਜਿੱਥੇ ਚੰਗੀ ਸਿਹਤ ਅਤੇ ਵਿਕਾਸ ਲਈ ਉਨ੍ਹਾਂ ਨੂੰ ਚੰਗੀ ਖੁਰਾਕ ਦੀ ਲੋੜ ਹੁੰਦੀ ਹੈ, ਉਥੇ ਹੀ ਉਨ੍ਹਾਂ ਨੂੰ ਵੱਧ ਤੋਂ ਵੱਧ ਪੜ੍ਹਾਉਣ ਸਬੰਧੀ ਜਿੱਥੇ ਸਕੂਲ ਪ੍ਰਬੰਧਕਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ, ਉਥੇ ਹੀ ਮਾਪਿਆਂ ਵੱਲੋਂ ਵੀ ਸੁਪਨੇ ਲਏ ਜਾਂਦੇ ਹਨ ਕਿ ਉਨ੍ਹਾਂ ਦਾ ਬੱਚਾ ਭਵਿੱਖ ਵਿਚ ਉਨ੍ਹਾਂ ਦਾ ਨਾਮ ਰੋਸ਼ਨ ਕਰੇਗਾ।
ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ
ਪਰ 20 ਫੀਸਦੀ ਸਕੂਲੀ ਬੱਚੇ ਚੰਗੀ ਪਡ਼੍ਹਾਈ ਵਿਚ ਆਪਣਾ ਯੋਗਦਾਨ ਨਹੀਂ ਦੇ ਪਾਉਂਦੇ ਹਨ ਅਤੇ ਉਹ ਪਿੱਛੇ ਰਹਿਣਾ ਸ਼ੁਰੂ ਹੋ ਜਾਂਦੇ ਹਨ, ਜਿਸ ਦਾ ਮੁੱਖ ਕਾਰਨ ਡਾਕਟਰੀ ਅਤੇ ਮਾਨਸਿਕ ਬੀਮਾਰੀਆਂ ਨੂੰ ਮੰਨਿਆ ਜਾ ਸਕਦਾ ਹੈ। ਡਾਕਟਰੀ ਬੀਮਾਰੀਆਂ ਵਿਚ ਅੱਖਾਂ ਦੀ ਕਮਜ਼ੋਰੀ, ਵਿਟਾਮਿਨਸ ਦੀ ਕਮੀ, ਸਾਹ ਲੈਣ ’ਚ ਤਕਲੀਫ਼ ਹੋਣਾ ਕੰਨਾਂ ਦੀਆਂ ਸਮੱਸਿਆਵਾਂ, ਦਮਾ, ਥਾਇਰਾਇਡ ਦੀ ਬੀਮਾਰੀ, ਦੌਰੇ ਆਦਿ ਸ਼ਾਮਲ ਹਨ। ਇਸੇ ਤਰ੍ਹਾਂ ਮਾਨਸਿਕ ਸਮੱਸਿਆਵਾਂ ਵਿਚ ਮਾਨਸਿਕ ਮੰਦਬੁੱਧੀ, ਏ.ਡੀ.ਐੱਚ.ਡੀ (ਧਿਆਨ ਘਾਟਾ ਹਾਈਪਰਐਕਟੀਵਿਟੀ ਡਿਸਆਰਡਰ), ਐੱਸ.ਐੱਲ.ਡੀ (ਸਪੈਕਟ੍ਰਮ ਕਰਮਨੀ ਡਿਸਆਰਡਰ) ਸ਼ਾਮਲ ਹਨ, ਜਿਵੇਂ ਕਿ ਭਗਤੀ ਸੰਗੀਤ ਲਿਖਣ, ਪੜ੍ਹਨ ਜਾਂ ਸਮਝਣ ਵਿਚ ਸਮੱਸਿਆਵਾਂ, ਭਾਵਨਾਤਮਕ ਸਮੱਸਿਆਵਾਂ, ਮਾੜੇ ਸਮਾਜਿਕ-ਸੱਭਿਆਚਾਰਕ, ਘਰੇਲੂ ਕਾਰਨ, ਮਾਨਸਿਕ ਵਿਕਾਰ, ਮਾੜੀ ਸੰਗਤ ਅਤੇ ਮੋਬਾਈਲ ਦੀ ਮਾੜੀ ਲਤ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਚੱਲਣਗੀਆਂ ਤੇਜ਼ ਹਵਾਵਾਂ, ਇਹ ਦਿਨ ਪਵੇਗਾ ਮੀਂਹ !
ਇਸ ਸਬੰਧੀ ਸਥਾਨਕ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਦੇ ਨਜ਼ਦੀਕ ਮਨੋਰੋਗਾਂ ਦੇ ਮਾਹਿਰ ਡਾਕਟਰ ਮੁਕੇਸ਼ ਨੇ ਆਪਣੀ ਕਲੀਨਿਕ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਜਿਹੇ ਬੱਚਿਆਂ ਦੀ ਮਨੋਵਿਗਿਆਨੀਆਂ ਵੱਲੋਂ ਸਹੀ ਢੰਗ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਢੁੱਕਵਾਂ ਇਲਾਜ (ਦਵਾਈਆਂ ਅਤੇ ਬੂਸਟਿੰਗ) ਸਮੇਂ ਸਿਰ ਕੀਤਾ ਜਾ ਸਕੇ। ਇਲਾਜ ਰਾਹੀਂ ਬੱਚਿਆਂ ਦਾ ਦਿਮਾਗੀ ਵਿਕਾਸ ਵਧੀਆ ਢੰਗ ਨਾਲ ਹੋ ਸਕਦਾ ਹੈ ਜਿਸ ਨਾਲ ਉਹ ਆਪਣੀ ਪੜ੍ਹਾਈ ਦੀ ਕਮਜ਼ੋਰੀ ਨੂੰ ਠੀਕ ਕਰ ਸਕਦੇ ਹਨ। ਡਾਕਟਰ ਮੁਕੇਸ਼ ਨੇ ਦੱਸਿਆ ਕਿ ਇਸ ਸਬੰਧੀ ਬੱਚਿਆਂ ਨਾਲ ਕਾਨਫਰੰਸ ਕਰਕੇ ਉਨ੍ਹਾਂ ਨੂੰ ਕਈ ਗੱਲਾਂ ਤੋਂ ਜਾਗਰੂਕ ਕੀਤਾ ਜਾ ਸਕਦਾ ਹੈ ਅਤੇ ਜ਼ਰੂਰੀ ਨਹੀਂ ਕਿ ਉਨ੍ਹਾਂ ਨੂੰ ਠੀਕ ਕਰਨ ਲਈ ਜ਼ਿਆਦਾ ਅਤੇ ਲੰਮੇਂ ਸਮੇਂ ਤੱਕ ਦਵਾਈਆਂ ਦੀ ਜ਼ਰੂਰਤ ਹੋਵੇ। ਡਾਕਟਰ ਮੁਕੇਸ਼ ਨੇ ਦੱਸਿਆ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਦੋਸਤਾਨਾ ਮਾਹੌਲ ਬਣਾ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਜੀਵਨ ਦੀ ਹਰ ਗੱਲ ਨੂੰ ਸਾਂਝਾ ਕਰ ਸਕਣ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾ ਮੁਕਤ ਪ੍ਰਿੰਸੀਪਲ ਅਤੇ ਸਮਾਜ ਸੇਵਕ ਸਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਹਰ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚੇ ਦੀ ਰੋਜ਼ਾਨਾ ਕਾਰਗੁਜ਼ਾਰੀ ਅਤੇ ਉਸਦੇ ਰਹਿਣ-ਬਹਿਣ ਅਤੇ ਖਾਣ-ਪੀਣ ਦਾ ਖਾਸ ਖਿਆਲ ਰੱਖਣ। ਪ੍ਰਿੰਸੀਪਲ ਪੰਨੂ ਨੇ ਕਿਹਾ ਕਿ ਬੱਚਿਆਂ ਨਾਲ ਦੋਸਤੀ ਦਾ ਮਾਹੌਲ ਜ਼ਰੂਰ ਹੋਣਾ ਚਾਹੀਦਾ ਹੈ ਤਾਂ ਜੋ ਬੱਚਾ ਛੋਟੇ ਹੁੰਦੇ ਤੋਂ ਹੀ ਆਪਣੇ ਮਾਪਿਆਂ ਨਾਲ ਹਰ ਗੱਲ ਸਾਂਝੀ ਕਰਦੇ ਹੋਏ ਭਵਿੱਖ ਵਿਚ ਸਹੀ ਫੈਸਲਾ ਲੈ ਸਕੇ। ਉਨ੍ਹਾਂ ਦੱਸਿਆ ਕਿ ਛੋਟੀ ਉਮਰ ਵਿਚ ਬੱਚਿਆਂ ਦਾ ਗਲਤ ਸੰਗਤ ਵਿਚ ਪੈਣ ਦੌਰਾਨ ਵੱਡਾ ਨੁਕਸਾਨ ਮਾਪਿਆਂ ਨੂੰ ਝਲਣਾ ਪੈਂਦਾ ਹੈ, ਇਸ ਲਈ ਸਮਾਂ ਰਹਿੰਦੇ ਹੋਏ ਬੱਚਿਆਂ ਉਪਰ ਤਿੱਖੀ ਨਜ਼ਰ ਜ਼ਰੂਰ ਰੱਖਣ ਦੀ ਲੋੜ ਹੈ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਰ ਅਨਿਲ ਕੁਮਾਰ ਸ਼ੰਭੂ ਨੇ ਦੱਸਿਆ ਕਿ ਸਕੂਲੀ ਬੱਚਿਆਂ ਨੂੰ ਪੜ੍ਹਾਉਣਾ ਲਿਖਾਉਣ ਵਿਚ ਜਿੱਥੇ ਅਧਿਆਪਕ ਦੀ ਜ਼ਿੰਮੇਵਾਰੀ ਬਣਦੀ ਹੈ, ਉਥੇ ਹੀ ਬੱਚਿਆਂ ਦੇ ਮਾਪੇ ਵੀ ਉਨੇ ਹੀ ਜ਼ਿੰਮੇਵਾਰ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸਕੂਲ ਵਿਚ ਪੜ੍ਹਾਈ ਕਰਵਾਉਣ ਤੋਂ ਬਾਅਦ ਘਰ ਵਿਚ ਬੱਚਾ ਕਿਹੜੇ ਮਾਹੌਲ ਵਿਚ ਰਹਿੰਦਾ ਹੈ ਅਤੇ ਉਸ ਵੱਲੋਂ ਕਿਸ ਤਰ੍ਹਾਂ ਦੀ ਗਤੀਵਿਧੀ ਵਿਚ ਭਾਗ ਲਿਆ ਜਾਂਦਾ ਹੈ। ਇਸ ਦਾ ਖਿਆਲ ਮਾਪਿਆਂ ਨੂੰ ਰੱਖਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਅਤੇ ਮਾਪਿਆਂ ਵਿਚ ਵਧੀਆ ਰੋਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਅਤੇ ਆਉਣ ਵਾਲੇ ਭਵਿੱਖ ਵਿਚ ਚੰਗਾ ਯੋਗਦਾਨ ਪਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ
NEXT STORY