ਤਰਨਤਾਰਨ (ਸ.ਹ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਾਜਾਇਜ਼ ਸ਼ਰਾਬ ਬਰਾਮਦ ਕਰਦਿਆਂ 21 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਰਾਜਵਿੰਦਰ ਸਿੰਘ ਉਰਫ਼ ਰਾਜਾ ਅਤੇ ਹਰਦੀਪ ਸਿੰਘ ਉਰਫ਼ ਲੱਡੂ ਵਾਸੀਆਨ ਮੁਰਾਦਪੁਰ ਨੂੰ 13 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੀ ਪੁਲਸ ਨੇ ਗੁਰਮੀਤ ਸਿੰਘ ਉਰਫ਼ ਵਿੱਕੀ, ਜਗਜੀਤ ਸਿੰਘ ਉਰਫ਼ ਕਾਲੂ, ਰਣਜੀਤ ਸਿੰਘ ਰਾਣਾ ਅਤੇ ਜਗਜੀਤ ਸਿੰਘ ਉਰਫ਼ ਜੱਗੀ ਵਾਸੀਆਨ ਰਾਮਰੌਣੀ ਨੂੰ 6 ਗ੍ਰਾਮ ਹੈਰੋਇਨ, 400 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ। ਜਦਕਿ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਜਗਰੂਪ ਸਿੰਘ ਵਾਸੀ ਧੁੰਨ ਢਾਏਵਾਲਾ, ਗੁਰਸੇਵਕ ਸਿੰਘ ਵਾਸੀ ਚੋਹਲਾ ਸਾਹਿਬ, ਦਵਿੰਦਰ ਸਿੰਘ ਉਰਫ਼ ਦੀਪ ਵਾਸੀ ਚੋਹਲਾ ਸਾਹਿਬ ਅਤੇ ਗੁਰਪਾਲ ਸਿੰਘ ਉਰਫ਼ ਦੋਹਤਾ ਵਾਸੀ ਚੋਹਲਾ ਸਾਹਿਬ ਨੂੰ 8.56 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV 'ਚ ਕੈਦ ਤਸਵੀਰਾਂ
ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜਰਮਨਜੀਤ ਸਿੰਘ ਉਰਫ਼ ਨਿੱਕੀ ਵਾਸੀ ਖਡੂਰ ਸਾਹਿਬ ਨੂੰ 5 ਗ੍ਰਾਮ ਹੈਰੋਇਨ 750 ਰੁਪਏ ਡਰੱਗ ਮਨੀ ਅਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਸਤਨਾਮ ਸਿੰਘ ਅਤੇ ਸਿਮਰਨਜੀਤ ਸਿੰਘ ਉਰਫ਼ ਸੰਨੀ ਵਾਸੀਆਨ ਰਸੂਲਪੁਰ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੀ ਪੁਲਸ ਨੇ ਤਰਸੇਮ ਸਿੰਘ ਵਾਸੀ ਢੋਟੀਆਂ ਤੇ ਸਾਜਨ ਸਿੰਘ ਵਾਸੀ ਕਲੇਰ ਨੂੰ 5 ਗ੍ਰਾਮ ਹੈਰੋਇਨ ਅਤੇ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਮੇਵਾ ਸਿੰਘ ਤੇ ਧੀਰਾ ਸਿੰਘ ਵਾਸੀਆਨ ਪੱਟੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੀ ਪੁਲਸ ਨੇ ਰੋਬਿਨ ਅਤੇ ਵੰਸ਼ ਵਾਸੀਆਨ ਖੇਮਕਰਨ ਨੂੰ 20 ਬੋਤਲਾਂ ਸ਼ਰਾਬ, ਥਾਣਾ ਸਰਹਾਲੀ ਪੁਲਸ ਨੇ ਬਲਵਿੰਦਰ ਵਾਸੀ ਬਨਵਾਲੀਪੁਰ ਨੂੰ 6750 ਮਿਲੀਲੀਟਰ ਸ਼ਰਾਬ ਅਤੇ ਥਾਣਾ ਕੱਚਾ ਪੱਕਾ ਪੁਲਸ ਨੇ ਰਵੇਲ ਸਿੰਘ ਵਾਸੀ ਮੱਖੀ ਕਲਾਂ ਨੂੰ 6750 ਮਿਲੀਲੀਟਰ ਸ਼ਰਾਬ ਸਣੇ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਹਾਫਿਜ਼ ਸਈਦ ਦੇ ਪੁੱਤਰ ਤਲਹਾ ਨੇ ਭਾਰਤ ਖ਼ਿਲਾਫ਼ ਮੁੜ ਉਗਲਿਆ ਜ਼ਹਿਰ
NEXT STORY