ਬਟਾਲਾ, (ਬੇਰੀ)- ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਵੱਲੋਂ 160 ਕਿਲੋ ਲਾਹਣ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸਵੰਬਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਮਾਡ਼ੀਆ ਬੁਚੀਆਂ ਵਿਖੇ ਪਿੰਕਾ ਪੁੱਤਰ ਹੀਰਾ ਦੇ ਘਰ ਰੇਡ ਕੀਤਾ ਸੀ ਜਿਸ ਉਪਰੰਤ 160 ਕਿਲੋ ਲਾਹਣ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਪਿੰਕਾ ਮੌਕੇ ਤੋਂ ਫਰਾਰ ਹੋ ਗਿਆ ਅਤੇ ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਮੁਕੱਦਮਾ ਨੰ 126 ਆਬਕਾਰੀ ਐਕਟ ਤਹਿਤ ਪਿੰਕਾ ਵਿਰੁੱਧ ਦਰਜ ਕਰ ਦਿੱਤਾ ਗਿਆ।
ਇਸੇ ਤਰ੍ਹਾਂ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਵੱਲੋਂ 60 ਕਿਲੋ ਲਾਹਣ ਬਰਾਮਦ ਕਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਹਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਮਾਡ਼ੀਆ ਬੁੱਚੀਆਂ ਵਿਖੇ ਰਣਜੀਤ ਸਿੰਘ ਪੁੱਤਰ ਗਰੀਬ ਦਾਸ ਦੇ ਘਰ ਗੁਪਤ ਸੂਚਨਾ ਦੇ ਅਧਾਰ ’ਤੇ ਛਾਪਾ ਮਾਰਿਆ ਸੀ ਅਤੇ ਮੌਕੇ ਤੋਂ 60 ਕਿਲੋ ਲਾਹਣ ਬਰਾਮਦ ਕੀਤੀ।
ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਮੌਕੇ ’ਤੇ ਫਰਾਰ ਹੋ ਗਿਆ ਅਤੇ ਉਸ ਵਿਰੁੱਧ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਮੁਕੱਦਮਾ ਨੰਬਰ 127 ਆਬਕਾਰੀ ਐਕਟ ਤਹਿਤ ਦਰਜ ਕਰ ਦਿੱਤਾ ਗਿਆ। ਉਧਰ ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 129 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਝਾਡ਼ੀਆਵਾਲ ਪੁੱਲ ਡਰੇਨ ਨੇਡ਼ੇ ਨਾਕਾ ਲਾਇਆ ਹੋਇਆ ਸੀ ਅਤੇ ਇਸ ਮੌਕੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਾਧਾਰ ’ਤੇ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 129 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਅਕਤੀ ਦੀ ਪਹਿਚਾਣ ਸਰਬਜੀਤ ਸਿੰਘ ਉਰਫ ਕਾਲੂ ਪੁੱਤਰ ਸੁਲੱਖਣ ਸਿੰਘ ਵਾਸੀ ਗਉਂਸਪੁਰਾ ਵਜੋਂ ਹੋਈ ਹੈ ਅਤੇ ਉਸਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰਕੇ ਉਸ ਵਿਰੁੱਧ ਮੁਕੱਦਮਾ ਨੰਬਰ 259 ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕਰ ਦਿੱਤਾ ਗਿਆ।
ਘਰ ’ਚ ਛਾਪੇਮਾਰੀ, 29 ਬੋਤਲਾਂ ਸ਼ਰਾਬ ਸਮੇਤ ਮੁਲਜ਼ਮ ਕਾਬੂ
NEXT STORY