ਤਰਨਤਾਰਨ (ਰਮਨ)-ਥਾਣਾ ਸਰਹਾਲੀ ਦੀ ਪੁਲਸ ਨੇ ਜਾਅਲੀ ਬਿਆਨ ਕਰਕੇ 26 ਲੱਖ 95000 ਦੀ ਠੱਗੀ ਮਾਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਲਦੀਪ ਕੌਰ ਪੁੱਤਰੀ ਮਲਕੀਤ ਸਿੰਘ ਬਾਸੀ ਧਰਦਿਓ ਥਾਣਾ ਮਹਿਤਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ ਕਾਰਵਾਈ ਕਰਦੇ ਹੋਏ ਗੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਿਹਰਬਾਨਪੁਰ ਜੰਡਿਆਲਾ ਗੁਰੂ ਅਤੇ ਹਰਿੰਦਰ ਪਾਲ ਸਿੰਘ ਪੁੱਤਰ ਬਾਬਾ ਸਿੰਘ ਵਾਸੀ ਗੇਟ ਹਕੀਮਾਂ ਵੱਲੋਂ ਜਾਅਲੀ ਆਧਾਰ ਕਾਰਡ ਤਿਆਰ ਕਰਕੇ ਕੁਲਦੀਪ ਕੌਰ ਦੇ ਭਰਾ ਲਵਪ੍ਰੀਤ ਸਿੰਘ ਨਾਲ ਜਾਅਲੀ ਬਿਆਨਾਂ ਕਰਦੇ ਹੋਏ 26 ਲੱਖ 95 ਹਜ਼ਾਰ ਦੀ ਠੱਗੀ ਮਾਰੀ ਹੈ। ਇਸ ਸਬੰਧੀ ਥਾਣਾ ਸਰਹਾਲੀ ਦੇ ਏ.ਐੱਸ.ਆਈ ਕਿਰਪਾਲ ਸਿੰਘ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪਹਿਲਗਾਮ ਅੱਤਵਾਦੀ ਹਮਲੇ ਮਗਰੋਂ ਸ੍ਰੀ ਕਰਤਾਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਪਿੰਡ ਸਾਰੰਗੜਾ 'ਚ ਦੋ ਏਕੜ ਕਣਕ ਅਤੇ 10 ਏਕੜ ਨਾੜ ਸੜਕੇ ਸੁਆਹ
NEXT STORY