ਬਟਾਲਾ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਨੇ ਬਿਆਸ ਦਰਿਆ ਦੇ ਪਿੰਡਾਂ ’ਚ ਰੇਡ ਦੌਰਾਨ 2600 ਲੀਟਰ ਲਾਹਣ ਅਤੇ 70 ਬੋਤਲਾਂ ਦੇਸੀ ਸ਼ਰਾਬ ਬਰਾਮਦ ਕੀਤੀ। ਆਰ. ਕੇ. ਇੰਟਰਪ੍ਰਾਈਜ਼ਿਜ਼ ਦੇ ਜੀ. ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਇੰਸਪੈਕਟਰ ਪੰਕਜ ਮਹਾਜਨ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ. ਐੱਸ. ਆਈ. ਸਰੂਪ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ ’ਤੇ ਆਧਾਰਿਤ ਰੇਡ ਟੀਮ ਨੇ ਪਿੰਡ ਕਠਾਣਾ ਦੇ ਨੇੜੇ ਬਿਆਸ ਦਰਿਆ ਢਾਬ ਕਿਨਾਰੇ ਤੋਂ ਤਲਾਸ਼ੀ ਦੌਰਾਨ 10 ਤਰਪਾਲਾਂ, 3 ਲੋਹੇ ਦੇ ਡਰੱਮ, ਪਲਾਸਟਿਕ ਦੇ ਕੈਨ ਤੇ ਪੀਪੇ ’ਚੋਂ 2600 ਲੀਟਰ ਲਾਹਣ ਅਤੇ 70 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਮੌਕੇ ਹਰਜੀਤ, ਬਲਜੀਤ, ਸਰਕਲ ਇੰਚਾਰਜ ਸਾਬੀ, ਪੱਪੀ, ਅਜੇ ਕੁਮਾਰ, ਲਾਡੀ, ਗੋਲਡੀ, ਖਹਿਰਾ ਆਦਿ ਹਾਜ਼ਰ ਸਨ।
ਪੰਜ ਮਰਲੇ ਦੇ ਪਲਾਟ ਨੂੰ ਲੈ ਕੇ ਚੱਲੀ ਗੋਲੀ, ਭਰਾ-ਭਰਾ ਹੋਏ ਖੂਨ ਦੇ ਪਿਆਸੇ
NEXT STORY