ਗੁਰਦਾਸਪੁਰ (ਹਰਮਨ)-ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 273543 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 263445 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਫਸਲ ਦੀ ਚੁਕਾਈ ਅਤੇ ਅਦਾਇਗੀ ਨੂੰ ਨਿਸ਼ਚਿਤ ਸਮੇਂ ਅੰਦਰ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ- ਨਕਲੀ ਅਧਿਕਾਰੀ ਬਣਨ ਵਾਲੇ ਦਾ ਪੁਲਸ ਵੱਲੋਂ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫਸਲ ਕੱਟਣ ਉਪਰੰਤ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਏ ਪੈਲੀ ਵਿੱਚ ਵਾਹ ਕੇ ਹੀ ਕਣਕ ਦੀ ਬਿਜਾਈ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ 'ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਕੰਬਾਈਨ ਓਪਰੇਟਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਝੋਨੇ ਦੀ ਫਸਲ ਵਿੱਚ ਨਮੀਂ ਦੀ ਮਾਤਰਾ ਵੱਧ ਨਾ ਆ ਸਕੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਵਲ ਦਿਨ ਵੇਲੇ ਹੀ ਆਪਣੀ ਝੋਨੇ ਦੀ ਪੱਕੀ ਹੋਈ ਫ਼ਸਲ ਦੀ ਕਟਾਈ ਕਰਵਾਉਣ। ਦੱਸਣਯੋਗ ਹੈ ਕਿ ਪਨਗਰੇਨ ਵਲੋਂ 95774 ਮੀਟਰਕ ਟਨ, ਮਾਰਕਫੈੱਡ ਵਲੋਂ 74787 ਮੀਟਰਕ ਟਨ, ਪਨਸਪ ਵਲੋਂ 50650 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 42226 ਅਤੇ ਪ੍ਰਾਈਵੇਟ ਖਰੀਦ 08 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਡਰੋਨ ਹੋਇਆ ਬਰਾਮਦ
NEXT STORY