ਤਰਨਤਾਰਨ(ਰਮਨ)- ਥਾਣਾ ਵਲਟੋਹਾ ਦੀ ਪੁਲਸ ਨੇ ਨਾਜਾਇਜ਼ ਹਥਿਆਰਾਂ ਸਮੇਤ ਇਕ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 2 ਰਾਈਫ਼ਲਾਂ, ਇਕ ਜਗਾਣਾ ਪਿਸਤੌਲ, 60 ਜ਼ਿੰਦਾ ਰੌਂਦ, ਇਕ ਦੇਸੀ ਕੱਟਾ, ਇਕ ਡੌਂਗਲ ਅਤੇ ਐਕਸ ਯੂਵੀ ਗੱਡੀ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਗ੍ਰਿਫਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਦੇ ਹੋਏ ਦੋ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ
ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਮੁਖੀ ਸਬ ਇੰਸਪੈਕਟਰ ਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਪਿੰਡ ਕਲੰਦਰ ਡਰੇਨ ਪੱਟੜੀ ਵਿਖੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਇਕ ਐਕਸ ਯੂਵੀ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਵਿਚ ਸਵਾਰ ਤਿੰਨ ਵਿਅਕਤੀਆਂ ਦੀ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਪਾਸੋਂ 2 ਰਾਈਫ਼ਲਾਂ 12 ਬੋਰ, ਇਕ ਜਗਾਣਾ ਪਿਸਤੌਲ 30 ਬੋਰ, 10 ਜ਼ਿੰਦਾ ਰੌਂਦ 30 ਬੋਰ, 30 ਜ਼ਿੰਦਾ ਰੌਂਦ 12 ਬੋਰ, 20 ਜ਼ਿੰਦਾ ਰੌਂਦ 315 ਬੋਰ, ਇਕ ਦੇਸੀ ਕੱਟਾ, ਇਕ ਡੌਂਗਲ ਬਰਾਮਦ ਕੀਤੀ ਗਈ। ਥਾਣਾ ਮੁਖੀ ਸਵਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਭੂਰਾ ਕੋਹਨਾ, ਲਵਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਆਸਲ ਉਤਾੜ ਅਤੇ ਜਸਬੀਰ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਖੇਮਕਰਨ ਵਜੋਂ ਹੋਈ ਹੈ, ਜਿਨ੍ਹਾਂ ਦੇ ਖਿਲਾਫ ਥਾਣਾ ਵਲਟੋਹਾ ਵਿਖੇ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਜਿਸ ਵਿੱਚ ਪੁਲਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਕੋਲ ਇਹ ਹਥਿਆਰ ਕਿੱਥੋਂ ਆਏ ਅਤੇ ਉਨ੍ਹਾਂ ਵੱਲੋਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ- ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
SGPC ਨੇ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਦੇਸ਼ ਦੇਣ ਦੀ ਕੀਤੀ ਅਪੀਲ
NEXT STORY