ਤਰਨਤਾਰਨ (ਰਮਨ)- ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ ਇਕ 30 ਬੋਰ ਪਿਸਤੌਲ ਪੀ.ਐਕਸ-5, ਇਕ ਮੈਗਜ਼ੀਨ ਅਤੇ 6 ਜਿੰਦਾ ਰੌਂਦ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਨ ਉਪਰੰਤ ਪੁਲਸ ਵੱਲੋਂ ਅਗਲੇਰੀ ਪੁੱਛਗਿੱਛ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕੱਠੀਆਂ 2 ਛੁੱਟੀਆਂ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਦੀ ਰਜਿੰਦਰ ਸਿੰਘ ਮਨਹਾਸ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਪੱਟੀ ਮੋੜ ਸਰਹਾਲੀ ਵਿਖੇ ਦੋ ਮੋਨੇ ਅਤੇ ਇਕ ਸਰਦਾਰ ਨੌਜਵਾਨ ਪੈਦਲ ਆਉਂਦੇ ਵਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੀ ਬਿਨਾਹ ਉਪਰ ਕਾਬੂ ਕਰਦੇ ਹੋਏ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਪਾਸੋਂ ਇਕ 30 ਬੋਰ ਪਿਸਤੌਲ ਪੀ.ਐਕਸ-5 ਸਮੇਤ ਮੈਗਜ਼ੀਨ ਅਤੇ 6 ਜਿੰਦਾ ਰੌਂਦ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪਾਕਿ ਸਰਕਾਰ ਦੀ ਵੱਡੀ ਨਾਕਾਮੀ, 18 ਘੰਟੇ ਭੁੱਖੇ-ਪਿਆਸੇ ਬੈਠੇ ਸ਼ਰਧਾਲੂਆਂ ਦੀ ਨਹੀਂ ਲਈ ਸਾਰ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਅਰਸ਼ਦੀਪ ਸਿੰਘ ਉਰਫ ਅਰਸ਼ ਉਰਫ ਮੱਛੀ ਪੁੱਤਰ ਪਰਮਜੀਤ ਸਿੰਘ, ਹਰਮਨਜੀਤ ਸਿੰਘ ਅਤੇ ਹਰਮਨ ਪੁੱਤਰ ਸਰਬਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਗੱਜਣ ਸਿੰਘ ਵਾਸੀਆਨ ਪਿੰਡ ਰੂਡ਼ੀਵਾਲਾ ਵਜੋਂ ਹੋਈ ਹੈ, ਜਿਨ੍ਹਾਂ ਦਾ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਪਾਸ ਇਹ ਪਿਸਤੌਲ ਕਿੱਥੋਂ ਆਇਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
105 ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਕਾਬੂ
NEXT STORY