ਤਰਨਤਾਰਨ (ਰਮਨ)-ਥਾਣਾ ਖੇਮਕਰਨ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 502 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਖੇਮਕਰਨ ਦੇ ਮੁਖੀ ਸਬ ਇੰਸਪੈਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਪੁੱਲ ਡਰੇਨ ਮਾਛੀਕੇ ਪੁੱਜੀ ਤਾਂ ਇਕ ਮੋਟਰਸਾਈਕਲ ਉਪਰ ਸਵਾਰ 3 ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਪੁਲਸ ਪਾਰਟੀ ਨੂੰ ਵੇਖ ਘਬਰਾ ਕੇ ਵਾਪਸ ਮੁੜਨ ਲੱਗੇ ਮੋਟਰਸਾਈਕਲ ਸਲਿਪ ਹੋ ਕੇ ਡਿੱਗ ਪਿਆ, ਜਿਨ੍ਹਾਂ ਨੂੰ ਪੁਲਸ ਕਰਮਚਾਰੀਆਂ ਵੱਲੋਂ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਨ੍ਹਾਂ ਦੀ ਤਲਾਸ਼ੀ ਲੈਣ ਦੌਰਾਨ ਇਨ੍ਹਾਂ ਪਾਸੋਂ ਇਕ ਪੈਕਟ ਹੈਰੋਇਨ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚ 502 ਗ੍ਰਾਮ 17 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਲਖਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਮੁਖਤਾਰ ਸਿੰਘ ਵਾਸੀਆਨ ਘਰਿਆਲਾ ਅਤੇ ਗੁਰਵਿੰਦਰ ਸਿੰਘ ਉਰਫ ਭਿੰਦਾ ਪੁੱਤਰ ਕਰਮ ਸਿੰਘ ਵਾਸੀ ਕੋਟਲੀ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕੀ ਪੁਲਸ ਵੱਲੋਂ ਮਾਮਲਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਗਏ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਪਾਸ ਹੈਰੋਇਨ ਦੀ ਖੇਪ ਕਿਸ ਤਰ੍ਹਾਂ ਪੁੱਜੀ ਅਤੇ ਇਸ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਆਉਣ ਵਾਲੇ 4 ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ਅੰਦਰੋਂ ਚਾਰ ਫੋਨ ਤੇ ਤਿੰਨ ਸਿਮ ਬਰਾਮਦ
NEXT STORY