ਤਰਨਤਾਰਨ (ਰਮਨ)-ਥਾਣਾ ਵਲਟੋਹਾ ਦੀ ਪੁਲਸ ਨੇ ਫਿਰੌਤੀ ਮੰਗਣ ਵਾਲੇ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਇਕ ਪਿਸਤੌਲ ਅਤੇ ਇਕ ਕਾਰ ਸਮੇਤ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਹਾਸਲ ਕੀਤੇ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅਭੀਮੰਨਿਊ ਰਾਣਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤਹਿਤ ਮਾੜੇ ਅਨਸਰਾਂ ਖਿਲਾਫ ਸਖ਼ਤੀ ਨਾਲ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜੇਲ੍ਹ ’ਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਵੱਲੋਂ ਬੀਤੀ 30 ਨਵੰਬਰ ਨੂੰ ਬਿਆਨ ਦਰਜ ਕਰਵਾਏ ਗਏ ਸਨ ਕਿ ਉਹ ਮੋਬਾਈਲ ਦਾ ਕਾਰੋਬਾਰ ਕਰਦਾ ਹੈ, ਜਿਸ ਨੂੰ 20 ਲੱਖ ਰੁਪਏ ਦੀ ਫਿਰੌਤੀ ਮੰਗਣ ਸਬੰਧੀ ਵਾਇਸ ਮੈਸੇਜ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ- ਚੋਣਾਂ ਵਿਚਾਲੇ ਪੰਜਾਬ 'ਚ ਜ਼ਬਰਦਸਤ ਧਮਾਕਾ! ਬਣਿਆ ਦਹਿਸ਼ਤ ਦਾ ਮਾਹੌਲ
ਇਸ ਦੌਰਾਨ ਜਦੋਂ ਉਸਨੇ 30 ਨਵੰਬਰ ਵਾਲੇ ਦਿਨ ਦੁਕਾਨ ਖੋਲ੍ਹੀ ਤਾਂ ਇਕ ਕਾਰ ’ਚ ਸਵਾਰ ਵਿਅਕਤੀਆਂ ਵੱਲੋਂ ਉਸ ਉਪਰ ਜਾਨ ਤੋਂ ਮਾਰਨ ਦੀ ਨੀਅਤ ਨਾਲ ਫਾਇਰ ਕੀਤੇ ਗਏ ਸਨ। ਜਿਸ ਦੌਰਾਨ ਉਸ ਨੇ ਆਪਣੀ ਜਾਨ ਬੜੀ ਮੁਸ਼ਕਿਲ ਨਾਲ ਬਚਾਈ ਸੀ। ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਸਬੰਧੀ ਪੁਲਸ ਵੱਲੋਂ ਥਾਣਾ ਵਲਟੋਹਾ ਵਿਖੇ ਮਾਮਲਾ ਦਰਜ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਇਸ ਦੌਰਾਨ ਪੁਲਸ ਨੇ ਸਖਤੀ ਨਾਲ ਕਾਰਵਾਈ ਕਰਦੇ ਹੋਏ ਤਕਨੀਕੀ ਮਾਹਿਰਾਂ ਦੀ ਮਦਦ ਨਾਲ ਬਲਵਿੰਦਰ ਸਿੰਘ ਉਰਫ ਬਿੰਦੂ ਪੁੱਤਰ ਜੁਗਰਾਜ ਸਿੰਘ ਵਾਸੀ ਜੰਡ, ਗੁਰਪਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਜੰਡ ਅਤੇ ਪ੍ਰੀਤਮ ਸਿੰਘ ਪੁੱਤਰ ਸੁਖਜਿੰਦਰ ਸਿੰਘ ਵਾਸੀ ਮਾਹਣੇਕੇ ਨੂੰ ਇਕ ਸਵਿਫਟ ਕਾਰ ਅਤੇ 32 ਬੋਰ ਪਿਸਤੌਲ ਸਣੇ 3 ਜ਼ਿੰਦਾ ਰੌਂਦ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੋਟ ਪਾਉਣ ਜਾ ਰਹੀ ਲਾਲ ਚੂੜੇ ਵਾਲੀ ਦੀ ਰਾਹ 'ਚ ਹੀ ਮੌਤ
ਡੀ.ਐੱਸ.ਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਸ਼ੁਰੂਆਤੀ ਪੁੱਛਗਿਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੋਬਾਈਲ ਕਾਰੋਬਾਰੀ ਦੀ ਦੁਕਾਨ ਉਪਰ ਉਨ੍ਹਾਂ ਵੱਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਫਾਇਰਿੰਗ ਕੀਤੀ ਗਈ ਸੀ। ਇਹ ਸਭ ਉਨ੍ਹਾਂ ਨੇ ਆਪਣੇ ਸਾਥੀ ਗੁਰਦੇਵ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਜੰਡ ਦੇ ਰਿਸ਼ਤੇਦਾਰ ਅੰਮ੍ਰਿਤਪਾਲ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਦਾਰੇਵਾਲ ਜ਼ਿਲਾ ਕਪੂਰਥਲਾ ਜੋ ਪੁਰਤਗਾਲ ਵਿਚ ਰਹਿ ਰਿਹਾ ਹੈ ਦੇ ਕਹਿਣ ਉਪਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਗੁਰਦੇਵ ਸਿੰਘ ਅਤੇ ਵਿਦੇਸ਼ ਵਿਚ ਰਹਿ ਰਹੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ, ਜਿਨ੍ਹਾਂ ਨੂੰ ਇਸ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਪੈ ਰਹੀਆਂ ਵੋਟਾਂ ਦੌਰਾਨ ਅੰਮ੍ਰਿਤਸਰ ਦੇ ਪੋਲਿੰਗ ਬੂਥ 'ਤੇ ਹੈਰਾਨ ਕਰਨ ਵਾਲੀ ਘਟਨਾ
NEXT STORY