ਤਰਨਤਾਰਨ (ਰਮਨ ਚਾਵਲਾ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੀਤੇ ਦਿਨੀਂ ਜੇਲ੍ਹ ਅੰਦਰ ਮੌਜੂਦ ਗੈਂਗਸਟਰਾਂ ਦਰਮਿਆਨ ਹੋਈ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ, ਜਿਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਕੁੱਲ 8 ਗੈਂਗਸਟਰਾਂ ਨੂੰ ਨਾਮਜ਼ਦ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਐਤਵਾਰ ਜ਼ਿਲ੍ਹਾ ਪੁਲਸ ਵਲੋਂ ਜੇਲ੍ਹ ’ਚ ਮੌਜੂਦ 3 ਗੈਂਗਸਟਰਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਂਦੇ ਹੋਏ 2 ਦਿਨਾਂ ਦਾ ਰਿਮਾਂਡ ਹਾਸਲ ਕਰ ਪੁਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮਾਮੂਲੀ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਦੇ ਸਿਰ ’ਚ ਗੋਲ਼ੀਆਂ ਮਾਰ ਕੇ ਕੀਤਾ ਕਤਲ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬੀਤੀ 26 ਫਰਵਰੀ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਹੱਤਿਆਕਾਂਡ ਵਿਚ ਨਾਮਜ਼ਦ ਗੈਂਗਸਟਰਾਂ ਦੇ ਧੜਿਆਂ ਦੌਰਾਨ ਗੈਂਗਵਾਰ ਹੋ ਗਈ, ਜਿਸ ਵਿਚ ਮਨਮੋਹਨ ਸਿੰਘ ਉਰਫ਼ ਮੋਹਣਾ ਅਤੇ ਮਨਦੀਪ ਸਿੰਘ ਉਰਫ਼ ਤੂਫ਼ਾਨ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵਲੋਂ ਮਨਪ੍ਰੀਤ ਸਿੰਘ ਉਰਫ਼ ਭਾਉ ਪੁੱਤਰ ਸੁਖਪਾਲ ਸਿੰਘ ਵਾਸੀ ਢੁੱਪਈ ਜ਼ਿਲ੍ਹਾ ਫਰੀਦਕੋਟ, ਸਚਿਨ ਦੀਵਾਨ ਦੀ ਪੁੱਤਰੀ ਚੌਧਰੀ ਪੁੱਤਰ ਸੁਰਿੰਦਰ ਸਿੰਘ ਵਾਸੀ ਭੀਵਾਨੀ ਖੇੜਾ ਹਰਿਆਣਾ, ਅੰਕਿਤ ਲਾਡੀ ਉਰਫ਼ ਅੰਕਿਤ ਛੋਟੂ ਪੁੱਤਰ ਜਗਵੀਰ ਤੂਰ ਵਾਸੀ ਸਹਰਸਾ ਸੋਨੀਪਤ, ਕਸ਼ਿਸ਼ ਕੁਲਦੀਪ ਸਿੰਘ ਪੁੱਤਰ ਦਿਨੇਸ਼ ਕਾਦੀਆਂ ਵਾਸੀ ਪਿੰਡ ਬੇਰੀ ਹਰਿਆਣਾ, ਰਜਿੰਦਰ ਪੁਰਬ ਜੋਕਰ ਪੁੱਤਰ ਦਲੀਪ ਸਿੰਘ ਵਾਸੀ ਮੁਗਲਪੁਰਾ ਹਿਸਾਰ, ਅਰਸ਼ਦ ਖ਼ਾਨ ਉਰਫ਼ ਅਰਸ਼ਦੀਆ ਪੁੱਤਰ ਰਾਜਾਕ ਖਾਨ ਵਾਸੀ ਚੂਰੂ ਰਾਜਸਥਾਨ, ਮਲਕੀਤ ਸਿੰਘ ਉਰਫ਼ ਦੀਪਾ ਪੁੱਤਰ ਕੌਰਾ ਸਿੰਘ ਵਾਸੀ ਪਿੰਡ ਭੈਣੀ ਬਠਿੰਡਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ- ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ
ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਐਤਵਾਰ ਉਸ ਵਲੋਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮੌਜੂਦ ਮੁਲਜ਼ਮ ਮਲਕੀਅਤ ਸਿੰਘ, ਹਰਦੀਪ ਸਿੰਘ ਅਤੇ ਅਰਸ਼ਦ ਖ਼ਾਨ ਨੂੰ ਪ੍ਰੋਡਕਸ਼ਨ ਵਰੰਟ ’ਤੇ ਲਿਆਉਂਦੇ ਹੋਏ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਇਸ ਦੌਰਾਨ ਕੀਤੀ ਜਾਣ ਵਾਲੀ ਪੁੱਛਗਿੱਛ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਨਿਹੰਗ ਪ੍ਰਦੀਪ ਸਿੰਘ ਦੇ ਕਤਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਖੋਲ੍ਹੇਗੀ ਮਰਡਰ ਮਿਸਟ੍ਰੀ ਦੇ ਵੱਡੇ ਰਾਜ਼
NEXT STORY