ਝਬਾਲ (ਨਰਿੰਦਰ)- ਪਿੰਡ ਮੀਆਂਪੁਰ ਨੇੜਿਉਂ ਲੰਘਦੀ ਅੱਪਰਬਾਰੀ ਦੁਆਬ ਨੇੜਿਉਂ ਬੁਲਟ ਮੋਟਰਸਾਈਕਲ ਸਵਾਰ 3 ਨਕਾਬਪੋਸ਼ ਲੁਟੇਰੇ ਪਿਸਤੌਲ ਦੀ ਨੌਕ ’ਤੇ ਇਕ ਨੌਜਵਾਨ ਕੋਲੋਂ ਮੋਬਾਇਲ ਫੋਨ ਅਤੇ ਐਕਟਿਵਾ ਖੋਹ ਕੇ ਫਰਾਰ ਹੋ ਗਏ । ਲੁੱਟ ਦੇ ਸ਼ਿਕਾਰ ਹੋਏ ਲਵ ਪੁੱਤਰ ਸ਼ਵਿੰਦਰ ਸਿੰਘ ਵਾਸੀ ਬਘਿਆੜੀ ਨੇ ਦੱਸਿਆ ਕਿ ਉਹ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਪਿੰਡ ਮੀਆਂਪੁਰ ਤੋਂ ਨਹਿਰ ਰਸਤੇ ਠੱਠਗੜ੍ਹ ਨੂੰ ਜਾ ਰਿਹਾ ਸੀ। ਜਦੋਂ ਉਹ ਮੀਆਂਪੁਰ ਤੋਂ ਕੁਝ ਅੱਗੇ ਗਿਆ ਤਾਂ ਬੁੱਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ 3 ਨਕਾਬਪੋਸ਼ ਲੁਟੇਰੇ ਪਿਸਤੌਲ ਦੀ ਨੌਕ ’ਤੇ ਉਸ ਦਾ ਮੋਬਾਇਲ ਫੋਨ ’ਤੇ ਐਕਟਿਵਾ ਖੋਹ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ
ਗੌਰਤਲਬ ਹੈ ਕਿ ਦੋ ਦਿਨ ਪਹਿਲਾਂ ਵੀ ਮੋਟਰਸਾਈਕਲ ਸਵਾਰ 2 ਮੋਟਰਸਾਇਕਲ ਸਵਾਰ ਲੁਟੇਰੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਨਤਮਸਤਕ ਹੋ ਕੇ ਆ ਰਹੇ ਐਕਟਿਵਾ ਸਵਾਰ ਪਤੀ ਪਤਨੀ ਕੋਲੋਂ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੇ ਵਿਦਿਆਰਥੀ ਨੂੰ ਦਰੜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ ਦੇ ਪਿੰਡ ਡੀਡਾ ਵਿਖੇ ਬਣੀ ਅਣ-ਅਧਿਕਾਰਤ ਕਲੋਨੀ 'ਤੇ ਕਾਰਵਾਈ
NEXT STORY