ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਸ਼ਿਕੰਜਾ ਕੱਸਣ ਦੀਆ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉੱਥੇ ਹੀ ਬਰਸਾਤ ਦੇ ਮੌਸਮ ਦੇ ਚੱਲਦੇ ਵੀ ਕਿਸੇ ਤਰ੍ਹਾਂ ਦੀ ਮਾਈਨਿੰਗ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ। ਪਰ ਫਿਰ ਵੀ ਇਸ ਧੰਦੇ ਨਾਲ ਜੁੜੇ ਲੋਕ ਇਹ ਧੰਦਾ ਕਰਨ ਤੋਂ ਪਿੱਛੇ ਨਹੀਂ ਹਟ ਰਹੇ, ਜਿਸ ਦੇ ਚਲਦੇ ਹੋਏ ਸਰਹੱਦੀ ਖੇਤਰ ਦੇ ਥਾਣਾ ਨਰੋਟ ਜੈਮਲ ਸਿੰਘ ਪੁਲਸ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਰੋਟ ਜੈਮਲ ਸਿੰਘ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਅਤੇ ਮਾਈਨਿੰਗ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਅਤੇ ਮਾਈਨਿੰਗ ਨੂੰ ਅੰਜਾਮ ਦੇ ਰਹੇ 3 ਮੁਲਜ਼ਮਾਂ ਅਤੇ ਇਕ ਪੋਕ ਲਾਈਨ ਮਸ਼ੀਨ ਸਣੇ ਇਕ ਟਿੱਪਰ ਨੂੰ ਕਬਜ਼ੇ 'ਚ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਪੁਲਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਸਰਵਣ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਦਤਿਆਲ, ਅਰੁਣ ਕੁਮਾਰ ਪੁੱਤਰ ਨੰਦ ਲਾਲ ਵਾਸੀ ਦਤਿਆਲ ਅਤੇ ਦਲਵੀਰ ਸਿੰਘ ਪੁੱਤਰ ਸਰੂਪ ਵਾਸੀ ਤਾਸ਼ ਵਜੋਂ ਹੋਈ ਹੈ। ਇਸ ਸਬੰਧੀ ਜਦ ਪੁਲਸ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਕਰੈਸ਼ਰ ਮਾਲਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਬਰਸਾਤ ਦੇ ਸੀਜ਼ਨ ਦੌਰਾਨ ਮਾਈਨਿੰਗ 'ਤੇ ਪਾਬੰਦੀ ਲੱਗੀ ਹੋਈ ਹੈ। ਇਸ ਦੇ ਬਾਵਜੂਦ ਜੇਕਰ ਕੋਈ ਨਜਾਇਜ਼ ਮਾਈਨਿੰਗ ਕਰਦਾ ਪਾਇਆ ਜਾਂਦਾ ਹੈ ਤਾਂ ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਆਸ਼ਕ ਨਾਲ ਮਿਲ ਜਿਊਂਦਾ ਸਾੜ'ਤਾ ਘਰਵਾਲਾ, ਚੱਕਰਾਂ 'ਚ ਪਾ'ਤੀ ਪੰਜਾਬ ਪੁਲਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
NEXT STORY