ਅੰਮ੍ਰਿਤਸਰ (ਸੰਜੀਵ)-ਜ਼ਿਲ੍ਹਾ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੀ ਪੁਲਸ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਸ ਨੇ ਪਿਛਲੇ ਚਾਰ ਦਿਨਾਂ ਤੋਂ ਸਮੱਗਲਰਾਂ ਵਿਰੁੱਧ ਲਗਾਤਾਰ ਸ਼ਿਕੰਜਾ ਕੱਸਿਆ ਹੋਇਆ ਹੈ।
ਇਹ ਵੀ ਪੜ੍ਹੋ- ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਸੂਚਨਾ ਦੇ ਆਧਾਰ ’ਤੇ ਥਾਣਾ ਘਰਿੰਡਾ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰ ਕੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਸਪਲਾਈ ਕਰਨ ਵਾਲੇ ਬਚਿੱਤਰ ਸਿੰਘ, ਸੁਖਚੈਨ ਸਿੰਘ ਤੇ ਬੇਅੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 9 ਐੱਮ. ਐੱਮ. ਦੇ 2 ਗਲੌਕ ਪਿਸਤੌਲ, 30 ਬੋਰ ਦਾ ਇਕ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਥਾਣਾ ਘਰਿੰਡਾ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪੇਪਰ ਦੇ ਕੇ ਪਰਤ ਰਹੇ 10ਵੀਂ ਦੇ 2 ਵਿਦਿਆਰਥੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਪੁਲਸ ਨੇ ਕਾਬੂ ਕੀਤਾ ਨਸ਼ਾ ਸਮੱਗਲਰ, ਐਕਟੀਵਾ ਸਮੇਤ ਬਰਾਮਦ ਹੋਈ ਕਰੋੜਾਂ ਦੀ ਹੈਰੋਇਨ
NEXT STORY