ਬਟਾਲਾ(ਸਾਹਿਲ)- ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਸਮੇਤ 3 ਜਣਿਆਂ ਨੂੰ ਗ੍ਰਿਫ਼ਤਾਰ ਕਰਦਿਆਂ 4 ਗ੍ਰਾਮ ਹੈਰੋਇਨ ਸਮੇਤ ਹੋਰ ਸਮਾਨ ਬਰਾਮਦ ਕਰਨ ਦਾ ਥਾਣਾ ਸਦਰ ਦੀ ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਦਿਆਲਗੜ੍ਹ ਦੇ ਇੰਚਾਰਜ ਏ.ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪਿੰਡ ਕਾਲਾ ਨੰਗਲ ਦੇ ਫਲਾਈਓਵਰ ਰਾਹੀਂ ਬਾਈਪਾਸ ’ਤੇ ਚੜ੍ਹਨ ਲੱਗੇ ਤਾਂ ਇਸੇ ਦੌਰਾਨ ਪੁਲ ਨੇੜੇ ਇਕ ਮੋਟਰ ਵਾਲੇ ਕਮਰੇ ਵਿਚੋਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ, ਜਿੰਨ੍ਹਾਂ ਵਿਚ ਇਕ ਨੌਜਵਾਨ ਜਤਿੰਦਰ ਸਿੰਘ ਵਾਸੀ ਨੌਸ਼ਹਿਰਾ ਮੱਝਾ ਸਿੰਘ ਹੈਰੋਇਨ ’ਤੇ ਪੰਨੀ ਲਗਾ ਕੇ ਲਾਈਟਰ ਨਾਲ ਹੇਠਾਂ ਅੱਗ ਲਗਾ ਰਿਹਾ ਸੀ ਤੇ ਨੋਟ ਦੀ ਪਾਈਪ ਬਣਾ ਕੇ ਉਸਦਾ ਧੂੰਆਂ ਸੁੰਗ ਰਿਹਾ ਸੀ, ਜਿਸ ਕੋਲੋਂ ਪੁਲਸ ਕਰਮਚਾਰੀਆਂ ਨੇ ਇਕ ਲਾਈਟਰ, ਇਕ 10 ਦਾ ਨੋਟ, ਹੈਰੋਇਨ ਲੱਗੀ ਪੰਨੀ ਬਰਾਮਦ ਕੀਤੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ ਨਾਕਾਮ, 6 ਖ਼ਤਰਨਾਕ ਮੁਲਜ਼ਮ ਗ੍ਰਿਫ਼ਤਾਰ
ਦੂਜੇ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਮੱਝਾ ਸਿੰਘ ਕੋਲੋਂ ਇਕ ਲਾਈਟਰ, ਇਕ 10 ਦਾ ਨੋਟ ਤੇ ਹੈਰੋਇਨ ਲੱਗੀ ਪੰਨੀ ਅਤੇ ਤੀਜੇ ਨੌਜਵਾਨ ਜਤਿੰਦਰ ਮਸੀਹ ਜੋ ਕਿ ਇਹ ਵੀ ਨੌਸ਼ਹਿਰਾ ਮੱਝਾ ਸਿੰਘ ਦਾ ਰਹਿਣ ਵਾਲਾ ਹੈ, ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਚੌਕੀ ਇੰਚਾਰਜ ਬਲਦੇਵ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਤਿੰਨਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਥਾਣਾ ਸਦਰ ਵਿਖੇ ਇਨ੍ਹਾਂ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਆਵਾਰਾ ਕੁਤਿਆਂ ਨੇ ਬੱਚੇ ਨੂੰ ਨੋਚ-ਨੋਚ ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੌਸਮ ਦੀ ਵੱਡੀ ਅਪਡੇਟ, ਜਾਣੋ ਕਦੋਂ ਪਵੇਗਾ ਮੀਂਹ
NEXT STORY