ਗੁਰਦਾਸਪੁਰ (ਹਰਮਨ)-ਗੁਰਦਾਸਪੁਰ ਪੁਲਸ ਨੇ ਨਾਜਾਇਜ਼ ਸ਼ਰਾਬ ਦੇ ਤਿੰਨ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੱਲ 33750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐਸਐਸਪੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਥਾਣਾ ਕਾਹਨੂੰਵਾਨ ਦੀ ਪੁਲਸ ਨੇ ਬਲਵੰਤ ਸਿੰਘ ਉਰਫ਼ ਬੰਤੂ ਨੂੰ ਕਾਬੂ ਕਰਕੇ ਉਸ ਪਾਸੋਂ 7500 ਐਮ.ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ ਪਰਖੱਚੇ
ਥਾਣਾ ਦੀਨਾਨਗਰ ਦੀ ਪੁਲਸ ਨੇ ਜੋਨੀ ਉਰਫ਼ ਜੋਨੂੰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 15000 ਐਮ.ਐੱਲ ਨਾਜਾਇਜ਼ ਸ਼ਰਾਬ ਜ਼ਬਤ ਕੀਤੀ। ਥਾਣਾ ਸਦਰ ਗੁਰਦਾਸਪੁਰ ਦੀ ਪੁਲਸ ਨੇ ਅਭਿਸ਼ੇਕ ਉਰਫ਼ ਅਭੀ ਨੂੰ ਕਾਬੂ ਕੀਤਾ ਅਤੇ ਉਸ ਪਾਸੋਂ 11250 ਐਮ.ਐੱਲ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 61-1-14 ਆਬਕਾਰੀ ਐਕਟ ਤਹਿਤ ਥਾਣਾ ਸਦਰ ਗੁਰਦਾਸਪੁਰ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਪੁਲਸ ਵੱਲੋਂ BKI ਦੀ ਸਾਜ਼ਿਸ਼ ਫੇਲ੍ਹ, ਖ਼ਤਰਨਾਕ ਹਥਿਆਰਾਂ ਸਮੇਤ ਇਕ ਮੁਲਜ਼ਮ ਕਾਬੂ
ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਰ-ਕਾਨੂੰਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਬਾਰੇ ਪੁਲਸ ਨੂੰ ਇਤਲਾਹ ਦੇਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਸ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ- ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਿਰਫ਼ 15 ਦਿਨ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ ਪਰਖੱਚੇ
NEXT STORY