ਬਟਾਲਾ (ਬੇਰੀ, ਬਲਜੀਤ) : ਥਾਣਾ ਸਦਰ ਦੀ ਪੁਲਸ ਨੇ 3 ਵਿਅਕਤੀਆਂ ਨੂੰ 95 ਨਸ਼ੇ ਵਾਲੀਆਂ ਗੋਲੀਆਂ, 4 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਅਤੇ ਡੀ. ਐੱਸ. ਪੀ. ਫਤਿਹਗੜ੍ਹ ਚੂੜੀਆਂ ਵਿਪਨ ਕੁਮਾਰ ਦੇ ਨਿਰਦੇਸਾਂ ਏ. ਐੱਸ. ਆਈ. ਬਲਕਾਰ ਸਿੰਘ ਨੇ ਪੁਲਸ ਪਾਰਟੀ ਸਮੇਤ ਟੀ-ਪੁਆਇੰਟ ਛਿੱਤ ਤੋਂ ਨਾਕਾਬੰਦੀ ਦੌਰਾਨ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ- ਪੰਜਾਬ ਬੰਦ ਦੀਆਂ ਤਿਆਰੀਆਂ ਲਈ ਕਿਸਾਨਾਂ ਦੀ ਵਿਸ਼ਾਲ ਮੀਟਿੰਗ, ਕੀਤੀ ਇਹ ਅਪੀਲ
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸੰਕਰਪੁਰ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ। ਇਸੇ ਲੜੀ ਤਹਿਤ ਏ. ਐੱਸ. ਆਈ. ਰਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਕਰਾਸਿੰਗ ਸੈਦ ਮੁਬਾਰਕ ਕੁਲੀਆਂ ਤੋਂ ਰਾਹੁਲ ਵਾਸੀ ਬਟਾਲਾ ਨੂੰ 95 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਉਕਤ ਵਿਅਕਤੀ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਇਹ ਗੋਲੀਆਂ ਗੁਰਮੀਤ ਸਿੰਘ ਵਾਸੀ ਮੜੀਆਂਵਾਲ ਤੋਂ ਖਰੀਦੀਆਂ ਸਨ। ਇਸ ਦੌਰਾਨ ਪੁਲਸ ਨੇ ਗੁਰਮੀਤ ਸਿੰਘ ਨੂੰ ਧੀਰ ਮੋੜ ਬਾਈਪਾਸ ਤੋਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਰਾਹੁਲ ਅਤੇ ਗੁਰਮੀਤ ਸਿੰਘ ਨੂੰ ਗ੍ਰਿਫਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬਣਨ ਜਾ ਰਿਹੈ 110 ਕਿੱਲੋਮੀਟਰ ਲੰਮਾ ਨਵਾਂ ਹਾਈਵੇਅ, ਸੁਖਾਲਾ ਹੋਵੇਗਾ ਸਫ਼ਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਮੁੰਡੇ-ਕੁੜੀਆਂ ਲਈ ਵੱਡੀ ਖੁਸ਼ਖ਼ਬਰੀ, ਖੋਲ੍ਹੇ ਤਰੱਕੀ ਦੇ ਦਰਵਾਜ਼ੇ
NEXT STORY