ਅੰਮ੍ਰਿਤਸਰ/ਅਜਨਾਲਾ (ਸੰਜੀਵ/ਨਿਰਵੈਲ)-ਸਰਹੱਦ ’ਤੇ ਪਾਕਿਸਤਾਨ ਤੋਂ ਆਈ 6 ਕਿਲੋ ਹੈਰੋਇਨ ਨੂੰ ਸੀ. ਆਈ. ਏ. ਸਟਾਫ ਦਿਹਾਤੀ ਦੀ ਪੁਲਸ ਨੇ ਬਰਾਮਦ ਕੀਤਾ ਹੈ, ਜਿਸ ਵਿਚ ਪੁਲਸ ਨੇ ਤਿੰਨ ਸਮੱਗਲਰ ਮਨਦੀਪ ਸਿੰਘ ਗੋਰਾ, ਹਰਤੇਜ ਸਿੰਘ ਅਤੇ ਲਖਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਸਮੇਤ 1.7 ਲੱਖ ਰੁਪਏ ਦੀ ਭਾਰਤੀ ਕਰੰਸੀ, ਡਰੱਗ ਮਨੀ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਫ਼ਿਲਹਾਲ ਥਾਣਾ ਅਜਨਾਲਾ ਦੀ ਪੁਲਸ ਨੇ ਮਾਣਯੋਗ ਅਦਾਲਤ ਦੀਆਂ ਹਦਾਇਤਾਂ ’ਤੇ ਉਕਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲੈ ਲਿਆ ਹੈ।
ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤਿੰਨੇ ਮੁਲਜ਼ਮ ਪਾਕਿਸਤਾਨ ਤੋਂ ਸਰਹੱਦ ਪਾਰ ਤੋਂ ਹੈਰੋਇਨ ਦੀ ਸਮੱਗਲਿੰਗ ਕਰ ਕੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰ ਰਹੇ ਹਨ। ਅੱਜ ਤਿੰਨੋਂ ਮੋਟਰਸਾਈਕਲ ’ਤੇ ਕਿਸੇ ਵੱਡੀ ਸਪਲਾਈ ਲਈ ਜਾ ਰਹੇ ਸਨ ਤਾਂ ਉਨ੍ਹਾਂ ਨੂੰ ਨਾਕਾਬੰਦੀ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਡਰੋਨ ਰਾਹੀਂ ਹੈਰੋਇਨ ਮੰਗਵਾਈ ਸੀ। ਪੁਲਸ ਹੁਣ ਪਾਕਿਸਤਾਨ ਸਥਿਤ ਸਮੱਗਲਰਾਂ ਨਾਲ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ।
ਪਾਕਿ ਤੋਂ ਆਈ 42 ਕਰੋੜ ਦੀ ਹੈਰੋਇਨ ਸਮੇਤ 3 ਗ੍ਰਿਫ਼ਤਾਰ, ਭਾਰਤੀ ਕਰੰਸੀ ਤੇ 2 ਮੋਟਰਸਾਈਕਲ ਵੀ ਬਰਾਮਦ
NEXT STORY