ਤਰਨਤਾਰਨ (ਰਮਨ)-ਥਾਣਾ ਸਿਟੀ ਪੱਟੀ ਦੀ ਪੁਲਸ ਨੇ ਸਰਕਾਰੀ ਨੌਕਰੀ ਦਵਾਉਣ ਬਦਲੇ 3 ਲੱਖ 10 ਹਜ਼ਾਰ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਨਾਮਜ਼ਦ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਮਰੀਕ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਕੋਟ ਬੁੱਢਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਅੰਮ੍ਰਿਤਸਰ ਨੇ ਉਸਦੇ ਮੁੰਡੇ ਨੂੰ ਸਰਕਾਰੀ ਨੌਕਰੀ ਦਵਾਉਣ ਬਦਲੇ 3 ਲੱਖ 10 ਹਜ਼ਾਰ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਥਾਣੇਦਾਰ ਦੇ ਮੁੰਡੇ ਨੂੰ ਮਾਰੀਆਂ ਗੋਲੀਆਂ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਡੀ.ਐੱਸ.ਪੀ ਕਵਲਜੀਤ ਸਿੰਘ ਵੱਲੋਂ ਕੀਤੀ ਗਈ ਜਾਂਚ ਉਪਰੰਤ ਮਨਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੱਠੀ ਦਾ ਸਾਮਾਨ, 90 ਲੀਟਰ ਲਾਹਣ ਅਤੇ 50 ਬੋਤਲਾਂ ਦੇਸੀ ਸ਼ਰਾਬ ਬਰਾਮਦ
NEXT STORY