ਤਰਨਤਾਰਨ (ਰਮਨ)- ਠੱਗਾਂ ਵੱਲੋਂ ਆਏ ਦਿਨ ਭੋਲੇ-ਭਾਲੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਹੋਏ ਵੰਨ-ਸਵੰਨੇ ਢੰਗ ਤਰੀਕੇ ਅਪਣਾਏ ਜਾ ਰਹੇ ਹਨ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਆਨਲਾਈਨ ਕ੍ਰੈਡਿਟ ਕਾਰਡ ਨੂੰ ਐਕਟੀਵੇਟ ਕਰਨ ਦੇ ਬਹਾਨੇ ਇਕ ਵਿਅਕਤੀ ਨਾਲ ਸਾਡੇ ਤਿੰਨ ਲੱਖ ਰੁਪਏ ਦੀ ਠੱਗੀ ਮਾਰਨ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ ਵਿਚ ਸਾਈਬਰ ਕ੍ਰਾਈਮ ਥਾਣਾ ਤਰਨਤਾਰਨ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ
ਸੰਦੀਪ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਰੇਲਵੇ ਰੋਡ ਤਰਨਤਾਰਨ ਵੱਲੋਂ ਸਾਈਬਰ ਕ੍ਰਾਈਮ ਦੀ ਆਨਲਾਈਨ ਸਾਈਟ ਉਪਰ ਬੀਤੇ 24 ਸਤੰਬਰ ਨੂੰ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨਾਲ ਕ੍ਰੈਡਿਟ ਕਾਰਡ ਐਕਟੀਵਿਟ ਕਰਨ ਦੇ ਬਹਾਨੇ 3 ਲੱਖ 48 ਹਜ਼ਾਰ 500 ਰੁਪਏ ਦੀ ਠੱਗੀ ਮਾਰੀ ਗਈ ਹੈ। ਜਿਸ ਦੇ ਸਬੰਧ ਵਿਚ ਪੁਲਸ ਵੱਲੋਂ ਕੀਤੀ ਗਈ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਸੰਦੀਪ ਸਿੰਘ ਵੱਲੋਂ ਨਵਾਂ ਕ੍ਰੈਡਿਟ ਕਾਰਡ ਲੈਣ ਲਈ ਅਪਲਾਈ ਕੀਤਾ ਗਿਆ ਸੀ। ਜਿਸ ਦੇ ਸਬੰਧ ਵਿਚ ਜਦੋਂ ਉਸਨੇ ਬੈਂਕ ਨਾਲ ਸੰਪਰਕ ਕੀਤਾ ਤਾਂ ਬੈਂਕ ਕਰਮਚਾਰੀਆਂ ਨੇ ਦੱਸਿਆ ਕਿ ਤੁਹਾਡਾ ਐਡਰੈਸ ਸਹੀ ਨਾ ਹੋਣ ਦੇ ਚੱਲਦਿਆਂ ਕ੍ਰੈਡਿਟ ਕਾਰਡ ਵਾਪਸ ਭੇਜ ਦਿੱਤਾ ਗਿਆ ਹੈ। ਜਿਸ ਤੋਂ ਕੁਝ ਦਿਨ ਬਾਅਦ ਸੰਦੀਪ ਸਿੰਘ ਦੇ ਮੋਬਾਈਲ ਫੋਨ ਉਪਰ ਇਕ ਵਿਅਕਤੀ ਵੱਲੋਂ ਫੋਨ ਕਾਲ ਕਰਦੇ ਹੋਏ ਕ੍ਰੈਡਿਟ ਕਾਰਡ ਆਨਲਾਈਨ ਐਕਟੀਵੇਟ ਕਰਨ ਲਈ ਕਿਹਾ ਜਾਂਦਾ ਹੈ। ਜਿਸ ਦੇ ਸਬੰਧ ਵਿਚ ਉਸ ਪਾਸੋਂ ਵੱਖ-ਵੱਖ ਬੈਂਕਾਂ ਦੇ ਕ੍ਰੈਡਿਟ ਕਾਰਡ ਹੋਣ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਲਈ ਜਾਂਦੀ ਹੈ ਅਤੇ ਉਸ ਤੋਂ ਬਾਅਦ ਕਾਰਡ ਨੂੰ ਆਨਲਾਈਨ ਐਕਟੀਵੇਟ ਕਰਨ ਲਈ ਬੈਂਕ ਆਫ ਬੜੌਦਾ ਅਤੇ ਸਟੇਟ ਬੈਂਕ ਆਫ ਇੰਡੀਆ ਦੇ ਕ੍ਰੈਡਿਟ ਕਾਰਡਾਂ ਦੇ ਅਖੀਰੀ ਚਾਰ ਅੱਖਰ ਵੀ ਪੁੱਛ ਲਏ ਜਾਂਦੇ ਹਨ, ਜਿਸ ਤੋਂ ਬਾਅਦ ਸੰਦੀਪ ਸਿੰਘ ਦਾ ਮੋਬਾਈਲ ਫੋਨ ਹੈਕ ਕਰਦੇ ਹੋਏ ਦੋਵਾਂ ਬੈਂਕ ਖਾਤਿਆਂ ਵਿਚੋਂ ਕੁੱਲ 3,48,500 ਦੀ ਆਨਲਾਈਨ ਸ਼ਾਪਿੰਗ ਫੋਨ ਕਰਨ ਵਾਲੇ ਵਿਅਕਤੀ ਵੱਲੋਂ ਕਰਦੇ ਹੋਏ ਸੰਦੀਪ ਸਿੰਘ ਨਾਲ ਠੱਗੀ ਮਾਰੇ ਜਾਣਾ ਤਸਦੀਕ ਪਾਇਆ ਗਿਆ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ ਵਿਅਕਤੀ ਦਾ ਕਤਲ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਈਬਰ ਕ੍ਰਾਈਮ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਵਿੰਦਰ ਕੌਰ ਨੇ ਦੱਸਿਆ ਕਿ ਇਸ ਮਾਮਲੇ ਵਿਚ ਸੰਦੀਪ ਕੌਰ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
NEXT STORY