ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 3 ਮੋਬਾਇਲ ਫੋਨ ਅਤੇ 2 ਸਿਮ ਬਰਾਮਦ ਕਰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਲਖਵਿੰਦਰ ਸਿੰਘ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਦੋ ਵੱਖ-ਵੱਖ ਕੰਪਨੀਆਂ ਦੇ ਮੋਬਾਇਲ ਫੋਨ ਅਤੇ ਦੋ ਸਿਮ ਬਰਾਮਦ ਕੀਤੇ ਗਏ ਹਨ। ਜਿਸ ਦੇ ਸਬੰਧ ’ਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਜੁਗਰਾਜ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਮੁਰਾਦਪੁਰ ਤਰਨਤਾਰਨ, ਪ੍ਰਭਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨੂੰ ਨੌਸ਼ਹਿਰਾ ਪੰਨੂਆਂ ਅਤੇ ਅਨਮੋਲਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਸ਼ੇਰੋਂ ਦੇ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਹੋਏ ਨਗਰ ਕਰੀਤਨ ਦੇ ਵਿਰੋਧ ਕਰਨ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਹੁਣ ਇਸ ਦੇਸ਼ ਨੇ Deport ਕੀਤੇ ਪੰਜਾਬੀ! ਦਿੱਤੇ ਗਏ ਤਸੀਹੇ; ਅੰਮ੍ਰਿਤਸਰ ਪਹੁੰਚੀ Flight
NEXT STORY