ਤਰਨਤਾਰਨ (ਰਮਨ ਚਾਵਲਾ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰੋਂ 3 ਮੋਬਾਇਲ ਫ਼ੋਨ, 2 ਸਿਮਾਂ ਅਤੇ 2 ਚਾਰਜ਼ਰ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਬਾਬਤ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੇ ਬਿਆਨਾਂ ਹੇਠ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ
ਕੇਂਦਰੀ ਜੇਲ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਹਨ ਕਿ 13 ਮਾਰਚ ਨੂੰ ਜਦੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਲੰਗਰ ਬੈਰਕ ਦੀ ਤਲਾਸ਼ੀ ਲੈਣ ’ਤੇ ਇਕ ਸੈਮਸੰਗ ਕੰਪਨੀ ਦਾ ਕੀਪੈਡ ਮੋਬਾਇਲ ਸਮੇਤ ਡਬਲ ਸਿਮ, ਬਲਾਕ ਨੰਬਰ 2 ਅੰਦਰ ਖਾਲੀ ਪਏ ਬਾਹਰਲੇ ਏਰੀਆ ਦੀ ਤਲਾਸ਼ੀ ਦੌਰਾਨ ਇਕ ਸੈਮਸੰਗ ਕੰਪਨੀ ਦਾ ਕੀਪੈਡ ਫੋਨ ਸਣੇ ਸੈਮਸੰਗ ਕੰਪਨੀ ਦਾ ਚਾਰਜ਼ਰ ਅਤੇ ਜੁਗਾਡ਼ੂ ਚਾਰਜ਼ਰ ਬਰਾਮਦ ਹੋਏ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮਾਮਲਾ ਕੈਦੀ ਵੱਲੋਂ ਚਕਮਾ ਦੇ ਫ਼ਰਾਰ ਹੋਣ ਦਾ: ਜੇਲ੍ਹ ਪ੍ਰਸ਼ਾਸਨ ਨੇ ਦੋਵਾਂ ਥਾਣੇਦਾਰਾਂ ਨੂੰ ਮੁਅੱਤਲ ਕਰ ਸ਼ੁਰੂ ਕੀਤੀ ਜਾਂਚ
NEXT STORY