ਤਰਨਤਾਰਨ(ਰਮਨ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ 3 ਮੋਬਾਈਲ ਫੋਨ, 3 ਸਿਮ, 11 ਤੰਬਾਕੂ ਦੀਆਂ ਪੁੜੀਆਂ ਅਤੇ 16 ਬੀੜੀਆਂ ਬਰਾਮਦ ਕੀਤੀਆਂ ਗਈਆਂ ਹਨ। ਜਿਸ ਦੇ ਸਬੰਧ ਵਿਚ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ 5 ਹਵਾਲਾਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ
ਜਾਣਕਾਰੀ ਦਿੰਦੇ ਹੋਏ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ, ਜਸਵੰਤ ਸਿੰਘ ਅਤੇ ਹੰਸਰਾਜ ਵੱਲੋਂ ਵੱਖ-ਵੱਖ ਮਾਮਲਿਆਂ ’ਚ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 3 ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫੋਨ ਅਤੇ ਤਿੰਨ ਸਿਮ ਤੋਂ ਇਲਾਵਾ 11 ਤਬਾਕੂ ਦੀਆਂ ਪੁੜੀਆਂ ਅਤੇ 16 ਬੀੜੀਆਂ ਬਰਾਮਦ ਕੀਤੀਆਂ ਗਈਆਂ ਹਨ। ਜਿਸ ਦੇ ਸਬੰਧ ’ਚ ਦਿੱਤੇ ਗਏ ਬਿਆਨਾਂ ਤਹਿਤ ਸਾਜਨ ਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਸੁਲਤਾਨਵਿੰਡ, ਸੁਲਤਾਨ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਲੁਹਾਰਕਾ, ਜੋਧਵੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਚਵਿੰਡਾ ਦੇਵੀ, ਜਸਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸੁਲਤਾਨਵਿੰਡ ਅਤੇ ਮਨਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਲੁਹਾਰਕਾ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ ਐਡਵਾਈਜ਼ਰੀ
NEXT STORY