ਗੁਰਦਾਸਪੁਰ(ਹਰਮਨ)- ਥਾਣਾ ਪੁਰਾਣਾ ਸ਼ਾਲਾ ਦੇ ਅਧੀਨ ਆਉਂਦੇ ਪਿੰਡ ਕਲੀਚਪੁਰ ’ਚ ਘਰ ਵਿਚ ਵੜ ਕੇ ਹਮਲਾ ਕਰਨ ਅਤੇ ਮਾਰਕੁੱਟ ਕਰਨ ਦੇ ਦੋਸ਼ ’ਚ ਪੁਲਸ ਨੇ ਤਿੰਨ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਕ ਵਿਚ ਬਲਵਿੰਦਰ ਕੁਮਾਰ ਪੁੱਤਰ ਸ਼ਿਵਚਰਨ ਦਾਸ ਵਾਸੀ ਕਲੀਚਪੁਰ ਨੇ ਦੱਸਿਆ ਕਿ 12 ਜਨਵਰੀ 2026 ਨੂੰ ਰਾਤ ਕਰੀਬ 9:30 ਵਜੇ ਵਿਸ਼ਾਲ, ਜੋਤੀ ਮਸੀਹ ਅਤੇ ਕੇਹਰ ਸਿੰਘ ਵਾਸੀ ਤਿੱਬੜ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ। ਉਨ੍ਹਾਂ ਨੇ ਹੱਥੀਂ ਹਥਿਆਰਾਂ ਨਾਲ ਲੈਸ ਹੋ ਕੇ ਸ਼ਿਕਾਇਤ ਕਰਤਾ ਦੇ ਘਰ ਦੇ ਗੇਟ ਦੀ ਭੰਨਤੋੜ ਕੀਤੀ। ਉਕਤ ਵਿਅਕਤੀ ਗਾਲੀ-ਗਲੋਚ ਕਰਦੇ ਹੋਏ ਘਰ ਦੇ ਅੰਦਰ ਦਾਖਲ ਹੋ ਗਏ ਅਤੇ ਬਲਵਿੰਦਰ ਕੁਮਾਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।
ਇਹ ਵੀ ਪੜ੍ਹੋ- ਹਵਾਲਾਤ ’ਚ ਮੁਲਜ਼ਮ ਨੇ ਕੀਤੀ ਖ਼ੁਦਕੁਸ਼ੀ, ਪੁਲਸ ਵਾਲਿਆਂ ਪੈ ਗਈਆਂ ਭਾਜੜਾਂ
ਪੁਲਸ ਨੂੰ ਰਿਪੋਰਟ ਅਨੁਸਾਰ ਪੀੜਤ ਦੇ ਸਰੀਰ ’ਤੇ 3 ਸੱਟਾਂ ਲੱਗੀਆਂ ਹਨ, ਜੋ ਕਿ ਫਿਲਹਾਲ ਸਧਾਰਨ ਕਿਸਮ ਦੀਆਂ ਦੱਸੀਆਂ ਜਾ ਰਹੀਆਂ ਹਨ। ਪੁਲਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੇ ਸੰਕਟ 'ਚ ਪੰਜਾਬ ਦਾ ਇਹ ਜ਼ਿਲ੍ਹਾ, ਕੈਂਸਰ ਵਰਗੀਆਂ ਨਾਮੁਰਾਦ ਬੀਮਾਰੀਆਂ ਦਾ ਖ਼ਤਰਾ 90 ਫੀਸਦੀ ਫੈਲਣ ਦਾ ਡਰ
27 ਜਨਵਰੀ ਨੂੰ ਪੂਰੇ ਪੰਜਾਬ 'ਚ ਅਲਰਟ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
NEXT STORY