ਗੁਰਦਾਸਪੁਰ(ਹਰਮਨ, ਵਿਨੋਦ)- ਥਾਣਾ ਕਾਹਨੂੰਵਾਨ ਦੀ ਪੁਲਸ ਨੇ ਪਾਣੀ ਦੀ ਵਾਰੀ ਨੂੰ ਲੈ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੇ ਦੋਸ਼ ’ਚ 3 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਜਰਮਨਜੀਤ ਸਿੰਘ ਨੇ ਦੱਸਿਆ ਕਿ ਕਿ ਉਹ ਆਪਣੇ ਖੇਤਾਂ ’ਚ ਕੰਮ ਕਰ ਰਿਹਾ ਸੀ ਕਿ ਸਵਿੰਦਰ ਸਿੰਘ, ਦਵਿੰਦਰ ਸਿੰਘ ਤੇ ਰਘਬੀਰ ਸਿੰਘ ਨੇ ਕਹੀ ਅਤੇ ਡਾਗਾਂ ਨਾਲ ਸੱਟਾਂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਤਿੰਨ ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਖੌਫ਼ਨਾਕ ਅੰਜਾਮ, ਜਿਊਂਦੀ ਸਾੜ ਦਿੱਤੀ ਨਵ-ਵਿਆਹੁਤਾ
ਇਸ ਤੋਂ ਬਾਅਦ ਮੁੱਦਈ ਆਪਣੇ ਘਰ ਆ ਗਿਆ, ਜਿੱਥੇ ਮੁੱਦਈ ਦੀ ਮਾਤਾ ਗਲੀ ’ਚ ਖੜ੍ਹੀ ਸੀ ਅਤੇ ਉਕਤ ਵਿਅਕਤੀ ਗਲੀ ’ਚ ਇੱਟਾਂ ਲਾ ਕੇ ਮੁੱਦਈ ਦੀ ਸਾਈਡ ਦਾ ਰਸਤਾ ਬੰਦ ਕਰ ਰਹੇ ਸਨ। ਜਦੋਂ ਮੁੱਦਈ ਦੀ ਮਾਤਾ ਨੇ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਦੀ ਮਾਤਾ ਨੂੰ ਵੀ ਜ਼ਖ਼ਮੀ ਕਰ ਦਿੱਤਾ ਜੋ 383 ਕਾਹਨੂੰਵਾਨ ਵਿਖੇ ਜ਼ੇਰੇ ਇਲਾਜ ਹਨ। ਉਨ੍ਹਾਂ ਕਿਹਾ ਕਿ ਪਾਣੀ ਦੀ ਵਾਰੀ ਨੂੰ ਲੈ ਕੇ ਉਕਤ ਵਿਅਕਤੀਆਂ ਨਾਲ ਵਿਵਾਦ ਹੈ, ਜਿਸਦੀ ਰੰਜਿਸ਼ ਕਾਰਨ ਅਜਿਹਾ ਹੋਇਆ ਹੈ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਪੇਟਾਇਟਸ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜਾਰੀ ਕੀਤਾ ਪੋਸਟਰ
NEXT STORY