ਬਟਾਲਾ(ਸਾਹਿਲ)- ਪੁਲਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਸੂਚ ਵਿਖੇ ਦੇਰ ਰਾਤ ਇਕ ਘਰ ਵਿਚ ਦਾਖਲ ਹੋ ਕੇ ਪਿੰਡ ਦੇ ਹੀ ਛੇ ਵਿਅਕਤੀਆਂ ਵੱਲੋਂ ਇਕ ਨੌਜਵਾਨ ਸਮੇਤ 3 ਜਣਿਆਂ ਦੀ ਮਾਰ ਕੁਟਾਈ ਕਰ ਕੇ ਜ਼ਖ਼ਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਨ ਅਨਵਰ ਮਸੀਹ ਪੁੱਤਰ ਪ੍ਰੇਮ ਮਸੀਹ ਅਤੇ ਸਰਸੂਮ ਮਸੀਹ ਪੁੱਤਰ ਮਕਸੂਰ ਮਸੀਹ ਵਾਸੀਆਨ ਪਿੰਡ ਸੂਚ ਨੇ ਦੱਸਿਆ ਕਿ ਸਾਡੇ ਭਤੀਜੇ ਅਜੇ ਮਸੀਹ ਪੁੱਤਰ ਬੂਟਾ ਮਸੀਹ ਦੇ ਘਰ ਦੇ ਬਾਹਰ ਪਿੰਡ ਦੇ ਹੀ ਕੁਝ ਵਿਅਕਤੀ ਖੜੇ ਰਹਿੰਦੇ ਸਨ, ਜਿਨ੍ਹਾਂ ਨੂੰ ਸਾਡਾ ਭਤੀਜਾ ਇਥੇ ਖੜੇ ਹੋਣ ਤੋਂ ਰੋਕਦਾ ਸੀ।
ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ
ਇਸੇ ਰੰਜਿਸ਼ ਦੇ ਚਲਦਿਆਂ ਸਬੰਧਤ 6 ਨੌਜਵਾਨਾਂ ਨੇ ਦੇਰ ਰਾਤ ਘਰ ਅੰਦਰ ਦਾਖਲ ਹੋ ਕੇ ਸਾਡੇ ਭਤੀਜੇ ਅਜੈ ਮਸੀਹ ਨੂੰ ਜਿਥੇ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਉਥੇ ਸਾਨੂੰ ਵੀ ਗੁੱਝੀਆਂ ਸੱਟਾਂ ਮਾਰੀਆਂ ਤੇ ਭੱਜ ਗਏ। ਉਨ੍ਹਾਂ ਦੱਸਿਆ ਕਿ ਇਸ ਦੇ ਬਾਅਦ ਪਰਿਵਾਰਕ ਮੈਂਬਰਾਂ ਸਾਨੂੰ ਤਿੰਨਾਂ ਨੂੰ ਕਾਹਨੂੰਵਾਨ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਸਾਡੇ ਭਤੀਜੇ ਅਜੈ ਮਸੀਹ ਦੀ ਹਾਲਤ ਨਾਜ਼ੁਕ ਬਣਦੀ ਦੇਖ ਕੇ ਗੁਰਦਾਸਪੁਰ ਭੇਜ ਦਿੱਤਾ ਤਾਂ ਇਥੋਂ ਵੀ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ, ਜਿਥੇ ਉਸਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ
ਅਨਵਰ ਮਸੀਹ ਤੇ ਸਰਸੂਮ ਮਸੀਹ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਸ ਥਾਣਾ ਕਾਹਨੂੰਵਾਨ ਵਿਖੇ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ ਅਤੇ ਸਾਡੀ ਪੁਲਸ ਦੇ ਉੱਚ ਅਧਿਕਾਰੀਆਂ ਸਮੇਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਕੋਲੋਂ ਵੀ ਮੰਗ ਜ਼ੋਰਦਾਰ ਹੈ ਕਿ ਸਬੰਧਤ ਵਿਅਕਤੀਆਂ ਖ਼ਿਲਾਫ਼ ਧਾਰਾ 307 ਦਾ ਪਰਚਾ ਦਰਜ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਸਾਨੂੰ ਬਣਦਾ ਇਨਸਾਫ਼ ਦਿਵਾਇਆ ਜਾਵੇ।
ਇਹ ਵੀ ਪੜ੍ਹੋ- ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਤੀ ਨੇ ਪ੍ਰੇਮਿਕਾ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
ਉਧਰ ਦੂਜੇ ਪਾਸੇ ਇਸ ਮਾਮਲੇ ਸਬੰਧੀ ਜਦੋਂ ਪੁਲਸ ਥਾਣਾ ਕਾਹਨੂੰਵਾਨ ਦੇ ਐੱਸ.ਐੱਚ. ਓ. ਸਬ ਇੰਸਪੈਕਟਰ ਸਾਹਿਲ ਪਠਾਣੀਆ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਪੁਲਸ ਨੂੰ ਜੋ ਵੀ ਬਿਆਨ ਦਰਜ ਕਰਵਾਏ ਜਾਣਗੇ ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਜ ਕਲਰ ਦਿੱਖਣ ’ਚ ਲੱਗਦੈ ਡਿਸੈਂਟ, ਬਣਿਆ ਅੰਮ੍ਰਿਤਸਰੀ ਔਰਤਾਂ ਦੀ ਪਸੰਦ
NEXT STORY