ਬਟਾਲਾ (ਬੇਰੀ): ਥਾਣਾ ਕਾਦੀਆਂ ਦੀ ਪੁਲਸ ਨੇ ਹੈਰੋਇਨ ਅਤੇ ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਮੋਹਨ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਨੁਸਰਤ ਗਰਲਜ਼ ਸਕੂਲ ਕਾਦੀਆਂ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ 2 ਵਿਅਕਤੀਆਂ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- 11 ਸਾਲਾ ਬੱਚੀ ਨੇ ਕਰ ਦਿਖਾਇਆ ਕਮਾਲ, ਬਣਾ ਦਿੱਤੀ ਅੱਖਾਂ ਦੀਆਂ ਬੀਮਾਰੀਆਂ ਦਾ ਪਤਾ ਲਗਾਉਣ ਵਾਲੀ ਐਪ
ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸਨਪ੍ਰੀਤ ਸਿੰਘ ਉਰਫ਼ ਜਸਨ ਅਤੇ ਸਿਮਰਨਜੀਤ ਸਿੰਘ ਉਰਫ਼ ਸੋਨੂੰ ਵਾਸੀ ਪਿੰਡ ਬਸਰਾਵਾਂ ਵਜੋਂ ਹੋਈ ਹੈ। ਉਕਤ ਵਿਅਕਤੀਆਂ ਨੇ ਪੁੱਛਗਿੱਛ ਦੌਰਾਨ ਪੁਲਸ ਨੂੰ ਦੱਸਿਆ ਕਿ ਉਨ੍ਹਾਂ ਨੇ ਇਹ ਹੈਰੋਇਨ ਗੁਰਪ੍ਰੀਤ ਸਿੰਘ ਵਾਸੀ ਕ੍ਰਿਸ਼ਨਾ ਨਗਰ ਕਾਦੀਆਂ ਤੋਂ ਲਈ ਸੀ।
ਇਹ ਵੀ ਪੜ੍ਹੋ- ਮੋਰਿੰਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਨੇ ਕ੍ਰਿਸ਼ਨ ਨਗਰ ਤੋਂ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਤਿੰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਸਰ ਦੇ GST ਹੈੱਡਕੁਆਰਟਰ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
NEXT STORY