ਤਰਨਤਾਰਨ(ਰਮਨ)- ਜ਼ਿਲ੍ਹੇ ਅੰਦਰ ਫਿਰੌਤੀ ਮੰਗਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਜਿਸ ਨੇ ਵਪਾਰੀਆਂ ਅਤੇ ਰਸੂਖਦਾਰ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਤਿੰਨ ਅਣਪਛਾਤੇ ਨਕਾਬ ਪੋਸ਼ ਵਿਅਕਤੀਆਂ ਵੱਲੋਂ ਡਾਕਟਰ ਦੀ ਕਲੀਨਿਕ ਉਪਰ ਗੋਲੀਆਂ ਚਲਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਜਦਕਿ ਕਿਸੇ ਤਕਨੀਕੀ ਕਾਰਨ ਦੇ ਚੱਲਦਿਆਂ ਪਿਸਤੌਲ ਵਿਚੋਂ ਫਾਇਰ ਨਹੀਂ ਹੋ ਪਾਏ, ਜਿਸ ਤੋਂ ਬਾਅਦ ਤਿੰਨੇ ਮੁਲਜ਼ਮ ਮੋਟਰਸਾਈਕਲ ਰਾਹੀਂ ਫਰਾਰ ਹੋ ਗਏ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਨਸਨੀ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਫਿਲਹਾਲ ਥਾਣਾ ਵਲਟੋਹਾ ਦੀ ਪੁਲਸ ਨੇ ਵਿਦੇਸ਼ ’ਚ ਬੈਠੇ ਗੈਂਗਸਟਰ ਤੋਂ ਇਲਾਵਾ ਤਿੰਨ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੰਬਰਦਾਰ ਦਾ ਗੋਲੀਆਂ ਮਾਰ ਕੇ ਕਤਲ
ਸੁਖਪਾਲ ਸਿੰਘ ਪੁੱਤਰ ਮਾਨ ਸਿੰਘ ਨਿਵਾਸੀ ਭਿੱਖੀਵਿੰਡ ਵੱਲੋਂ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਉਨ੍ਹਾਂ ਦਾ ਕਸਬਾ ਅਮਰਕੋਟ ਵਿਖੇ ਦੰਦਾਂ ਦਾ ਕਲੀਨਿਕ ਹੈ। ਬੀਤੀ 15 ਸਤੰਬਰ ਨੂੰ ਇਕ ਫੋਨ ਕਾਲ ਰਾਹੀਂ ਜਿਸਨੇ ਆਪਣਾ ਨਾਮ ਪ੍ਰਭ ਦਾਸੂਵਾਲ ਦੱਸਿਆ ਅਤੇ ਸਾਡੇ ਪਾਸੋਂ 50 ਲੱਖ ਰੁਪਏ ਦੀ ਫਿਰੌਤੀ ਦੇਣ ਦੀ ਮੰਗ ਕੀਤੀ, ਜਿਸ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਦੇਣ ਤੋਂ ਇਨਕਾਰ ਕਰਨ ਉਪਰੰਤ ਬੀਤੇ ਕੱਲ ਕਰੀਬ ਡੇਢ ਵਜੇ ਉਸਦੀ ਕਲੀਨਿਕ ਦੇ ਬਾਹਰ ਤਿੰਨ ਨਕਾਬਪੋਸ਼ ਅਣਪਛਾਤੇ ਵਿਅਕਤੀ ਆਏ ਅਤੇ ਜਿਨ੍ਹਾਂ ’ਚੋਂ ਇਕ ਨੇ ਦਸਤੀ ਪਿਸਤੌਲ ਰਾਹੀਂ ਫਾਇਰਿੰਗ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪ੍ਰੰਤੂ ਕਿਸੇ ਤਕਨੀਕੀ ਕਾਰਨ ਦੇ ਚੱਲਦਿਆਂ ਫਾਇਰ ਨਹੀਂ ਹੋ ਪਾਇਆ। ਇਹ ਸਾਰੀ ਘਟਨਾ ਕਲੀਨਿਕ ਦੇ ਬਾਹਰ ਲੱਗੇ ਕੈਮਰੇ ’ਚ ਕੈਦ ਹੋ ਗਈ। ਫਾਇਰ ਨਾ ਹੋਣ ਦੀ ਸੂਰਤ ’ਚ ਤਿੰਨੇ ਨਕਾਬ ਪੋਸ਼ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਜਿਸ ਦੀਆਂ ਤਸਵੀਰਾਂ ਸੀ. ਸੀ. ਟੀ. ਵੀ.ਕੈਮਰੇ 'ਚ ਕੈਦ ਹੋ ਗਈਆਂ ਹਨ।
ਇਹ ਵੀ ਪੜ੍ਹੋ- ਪੱਥਰੀ ਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ! ਡਾਕਟਰਾਂ ਨੇ ਕਿਹਾ ਜਿਊਂਦਾ ਹੈ ਮੁੰਡਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਥਾਣਾ ਵਲਟੋਹਾ ਵਿਖੇ ਪ੍ਰਭ ਦਾਸੂਵਾਲ ਸਮੇਤ 3 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਕੈਮਰੇ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰਾਂ ਨੂੰ ਕਿਤੇ ਇਹ ਫ਼ੈਕਟਰੀ ਚੋਰਾਂ ਨੂੰ ਪਸੰਦ ਤਾਂ ਨਹੀਂ ਆ ਗਈ ! 10 ਦਿਨਾਂ 'ਚ ਚੌਥੀ ਵਾਰ ਕੀਤਾ 'ਕਾਂਡ'
NEXT STORY