ਤਰਨਤਾਰਨ (ਰਾਜੂ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਕਸਦ ਨਾਲ ਹੁਣ ਤੱਕ ਜ਼ਿਲ੍ਹਾ ਤਰਨਤਾਰਨ ਵਿਚ 30 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਲਈ ਮੁਫ਼ਤ ਲੈਬ ਟੈਸਟ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਜ਼ਿਲਾ ਤਰਨਤਾਰਨ ਦੇ ਆਮ ਆਦਮੀ ਕਲੀਨਿਕਾਂ ਵਿਚ ਜਨਵਰੀ 2025 ਤੋਂ 24 ਜੁਲਾਈ 2025 ਤੱਕ 12 ਲੱਖ 74 ਹਜ਼ਾਰ ਤੋਂ ਵੱਧ ਲੋਕਾਂ ਨੇ ਸਿਹਤ ਸਹੂਲਤਾਂ ਦਾ ਲਾਭ ਲਿਆ ਹੈ ਅਤੇ 1 ਲੱਖ 65 ਹਜ਼ਾਰ ਤੋਂ ਵੱਧ ਆਮ ਲੋਕਾਂ ਦੇ ਖੂਨ ਦੀ ਜਾਂਚ ਦੇ ਟੈਸਟ ਮੁਫ਼ਤ ਹੋ ਚੁੱਕੇ ਹਨ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਵਿਚ ਚੱਲ ਰਹੇ 30 ਆਮ ਆਦਮੀ ਕਲੀਨਿਕ, ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਲੱਗਭਗ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਮਹਿਲਾਵਾਂ ਅਤੇ ਛੋਟੇ ਬੱਚਿਆਂ ਦਾ ਚੈੱਕਅੱਪ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਦੇਖ-ਰੇਖ ਹੇਠ ਇਹ ਆਮ ਆਦਮੀ ਕਲੀਨਿਕ ਆਮ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਤਾਇਨਾਤ ਸਟਾਫ ਜਿਨ੍ਹਾਂ ਮੈਡੀਕਲ ਅਫਸਰ, ਕਲੀਨਿਕ ਅਸਿਸਟੈਂਟ ਅਤੇ ਫਾਰਮਾਸਿਸਟ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਆਮ ਆਦਮੀ ਕਲੀਨਿਕ ਸਮਰਪਿਤ ਕਰਨਾ ਸਿਹਤ ਸਹੂਲਤਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਇੱਕ ਵੱਡਾ ਕਦਮ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਅੰਤਰਰਾਸ਼ਟਰੀ ਹਵਾਈ ਅੱਡਾ ਤਿਆਰ
ਇਸ ਮੌਕੇ ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਅਤੇ ਨੋਡਲ ਅਫਸਰ ਡਿਪਟੀ ਮੈਡੀਕਲ ਕਮਿਸ਼ਨਰ ਡਾ: ਰੂਪਮ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਸਾਰੀਆਂ ਹੀ ਮੁੱਢਲੀਆਂ ਸਿਹਤ ਸਹੂਲਤਾਂ ਉਪਲੱਬਧ ਹਨ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹੋਰ ਸਿਹਤ ਸਹੂਲਤਾਂ ਦਾ ਆਮ ਲੋਕ ਪੂਰਾ ਲਾਭ ਲੈ ਰਹੇ ਹਨ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਆਮ ਆਦਮੀ ਕਲੀਨਿਕਾਂ ਵਿਚ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਹੂਲਤ ਉਪਲੱਬਧ ਕਰਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਂਗੂ ਤੇ ਸਿਹਤ ਵਿਭਾਗ ਦਾ ਵਾਰ: 73 ਥਾਵਾਂ ’ਤੇ ਮਿਲਿਆ ਡੇਂਗੂ ਫੈਲਾਉਣ ਵਾਲਾ ਖਤਰਨਾਕ ਲਾਰਵਾ
NEXT STORY