ਗੁਰਦਾਸਪੁਰ(ਹਰਮਨ, ਵਿਨੋਦ)- ਥਾਣਾ ਤਿੱਬੜ ਦੀ ਪੁਲਸ ਨੇ ਇਕ ਵਿਅਕਤੀ ਨੂੰ 6000 ਐੱਮ.ਐੱਲ. ਨਾਜਾਇਜ਼ ਸ਼ਰਾਬ, 30 ਕਿਲੋ ਲਾਹਣ ਅਤੇ ਚਾਲੂ ਭੱਠੀ ਦੇ ਸਾਮਾਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਐੱਸ.ਆਈ. ਸਤਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੁਚਨਾ ਦੇ ਆਧਾਰ ’ਤੇ ਕੰਮਾਂ ਮਸੀਹ ਵਾਸੀ ਮੁਸਤਫਾਬਾਦ ਜੱਟਾਂ ਦੇ ਘਰ ਰੇਡ ਕੀਤੀ। ਰੇਡ ਦੌਰਾਨ ਪੁਲਸ ਨੇ ਉਕਤ ਵਿਅਕਤੀ ਨੂੰ ਚਾਲੂ ਭੱਠੀ ਦੇ ਸਾਮਾਨ, 6000 ਮਿਲੀਟਰ ਨਾਜਾਇਜ਼ ਸ਼ਰਾਬ ਤੇ 30 ਕਿਲੋ ਲਾਹਣ ਸਮੇਤ ਕਾਬੂ ਕੀਤਾ। ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਪੁਲਸ ਵੱਲੋਂ ਇਰਾਦਾ ਕਤਲ ਤੇ ਲੁੱਟਾਂ-ਖੋਹਾਂ 'ਚ ਲੋੜੀਂਦਾ ਮੁਲਜ਼ਮ ਗ੍ਰਿਫਤਾਰ
NEXT STORY