ਬਟਾਲਾ/ਨੌਸ਼ਹਿਰਾ ਮੱਝਾ ਸਿੰਘ/ਘੁਮਾਣ (ਗੋਰਾਇਆ) : ਐਕਸਾਈਜ਼ ਵਿਭਾਗ ਨੇ ਸਰਹੱਦੀ ਖੇਤਰ ’ਚੋਂ ਭਾਰੀ ਮਾਤਰਾ ’ਚ ਲਾਹਣ ਅਤੇ ਸ਼ਰਾਬ ਕੱਢਣ ਦਾ ਸਾਮਾਨ ਬਰਾਮਦ ਕੀਤਾ ਹੈ। ਆਰ. ਕੇ. ਵਾਈਨ ਇੰਟਰਪ੍ਰਾਈਜਿਜ਼ ਦੇ ਸਰਕਲ ਇੰਚਾਰਜ ਪਰਮਜੀਤ ਪੰਮਾ ਨੇ ਦੱਸਿਆ ਕਿ ਈ. ਟੀ. ਓ. ਐਕਸਾਈਜ਼ ਮਨੀਸ਼ ਗੋਇਲ ਅਤੇ ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਦੀ ਅਗਵਾਈ ’ਚ ਏ. ਐੱਸ. ਆਈ. ਬਿਕਰਮ ਸਿੰਘ, ਹੌਲਦਾਰ ਬਿਕਰਮ ਸਿੰਘ ’ਤੇ ਆਧਾਰਿਤ ਰੇਡ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰਮਦਾਸ ਏਰੀਏ ਦੇ ਪਿੰਡ ਜੱਟਾਂ ਦੇ ਜੰਗਲਾਂ ’ਚ ਤਲਾਸ਼ੀ ਮੁਹਿੰਮ ਦੌਰਾਨ 15 ਲੋਹੇ ਦੇ ਡਰੰਮਾਂ ’ਚੋਂ 3000 ਲੀਟਰ ਲਾਹਣ ਬਰਾਮਦ ਕੀਤੀ ਅਤੇ ਸ਼ਰਾਬ ਕੱਢਣ ਵਾਲਾ ਸਾਮਾਨ ਵੀ ਮੌਕੇ ’ਤੇ ਮਿਲਿਆ।
ਇਹ ਵੀ ਪੜ੍ਹੋ- ਪੰਜਾਬ 'ਚੋਂ ਫੜੇ ਗਏ 2 'ਗੱਦਾਰ'! CM ਮਾਨ ਨੇ ਟਵੀਟ ਕਰ ਆਖ਼ੀਆਂ ਵੱਡੀਆਂ ਗੱਲਾਂ
ਇਸ ਸਬੰਧੀ ਐਕਸਾਈਜ਼ ਵਿਭਾਗ ਅਤੇ ਸਬੰਧਤ ਥਾਣੇ ਦੀ ਪੁਲਸ ਵੱਲੋਂ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਮਾਣਾ, ਸਾਬਾ, ਕਾਬਲ, ਕੁਲਦੀਪ ਤੇ ਯੂਨਸ ਮਸੀਹ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲ ਯਾਤਰੀਆਂ ਲਈ ਵੱਡੀ ਰਾਹਤ! ਸਫਰ ਹੋਵੇਗਾ ਸੌਖਾਲਾ
NEXT STORY