ਹਰਸ਼ਾ ਛੀਨਾ (ਰਾਜਵਿੰਦਰ)-ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਉੱਚਾ ਕਿਲਾ ਹਰਸ਼ਾ ਛੀਨਾ ਵਿਖੇ ਪੰਚਾਇਤੀ ਚੋਣਾਂ ਦੌਰਾਨ ਪੁਲਸ ਥਾਣਾ ਰਾਜਾਸਾਂਸੀ ਵੱਲੋਂ 32 ਬੋਰ ਨਾਜਾਇਜ਼ ਪਿਸਟਲ ਤੇ 6 ਜ਼ਿੰਦਾ ਕਾਰਤੂਸਾਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਬ ਇੰਸਪੈਕਟਰ ਹਰਚੰਦ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਪੈਟਰੋਲਿੰਗ ਕਰਦਿਆਂ ਪਿੰਡ ਹਰਸ਼ਾ ਛੀਨਾ ਉੱਚਾ ਕਿਲਾ ਵਿਖੇ ਸ਼ੱਕ ਪੈਣ ’ਤੇ ਇਕ ਗੱਡੀ ਦੀ ਚੈਕਿੰਗ ਦੌਰਾਨ ਦੋ ਨੌਜਵਾਨ ਲੜਕਿਆਂ ਨੂੰ ਰੋਕ ਕੇ ਤਲਾਸ਼ੀ ਕੀਤੀ ਤਾਂ ਉਨ੍ਹਾਂ ਕੋਲੋਂ ਇਕ 32 ਬੋਰ ਨਾਜਾਇਜ਼ ਪਿਸਟਲ ਅਤੇ 6 ਜ਼ਿੰਦਾ ਕਰਤੂਸ ਬਰਾਮਦ ਹੋਏ ਹਨ, ਜਿਸ ’ਤੇ ਮੇਡ ਇੰਨ ਯੂ. ਐੱਸ. ਏ. ਦੀ ਮੋਹਰ ਲੱਗੀ ਹੋਈ ਸੀ ਜਿਸ ਦੀ ਚੋਣਾਂ ਦੌਰਾਨ ਦੁਰਵਰਤੋਂ ਹੋਣ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ
ਪੁਲਸ ਪਾਰਟੀ ਦੀ ਮੁਸ਼ਤੈਦੀ ਕਾਰਨ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਉਨ੍ਹਾਂ ਦੱਸਿਆ ਕਿ ਤਨਵੀਰ ਸਿੰਘ ਵਾਸੀ ਸ੍ਰੀ ਗੁਰੂ ਰਾਮਦਾਸ ਐਵੇਨਿਊ ਅੰਮ੍ਰਿਤਸਰ, ਸ਼ਹਿਬਾਜ਼ ਸਿੰਘ ਵਾਸੀ ਹਰਸ਼ਾ ਛੀਨਾ ਉੱਚਾ ਕਿਲਾ, ਦਿਲਪ੍ਰੀਤ ਸਿੰਘ ਵਾਸੀ ਉੱਚਾ ਕਿਲਾ ਤਿੰਨ ਵਿਅਕਤੀਆਂ ਖਿਲਾਫ 25 54 59 ਆਰਮਡ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਨਾਂ ਵਿੱਚੋਂ ਤਨਵੀਰ ਅਤੇ ਸ਼ਹਿਬਾਜ਼ ਨੂੰ ਮੌਕੇ ’ਤੇ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਤੀਜਾ ਦਿਲਪ੍ਰੀਤ ਸਿੰਘ ਪੁਲਸ ਦੀ ਗ੍ਰਿਫਤ ਵਿੱਚੋਂ ਬਾਹਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: SGPC ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ : ਹੈਰੀਟੇਜ ਸਟਰੀਟ 'ਤੇ ਖੜ੍ਹਾ ਹੋਇਆ ਵੱਡਾ ਵਿਵਾਦ, ਨਿਹੰਗ ਸਿੰਘਾਂ ਨੇ ਦਿੱਤੀ ਚਿਤਾਵਨੀ
NEXT STORY