ਅੰਮ੍ਰਿਤਸਰ (ਨੀਰਜ)-ਲਾਹੌਰ ਵਿਖੇ 19 ਤੋਂ 21 ਜਨਵਰੀ ਤੱਕ ਹੋਣ ਵਾਲੀ 34ਵੀਂ ਵਿਸ਼ਵ ਪੰਜਾਬੀ ਕਾਨਫਰੰਸ ’ਚ ਹਿੱਸਾ ਲੈਣ ਲਈ ਭਾਰਤ ਤੋਂ 65 ਮੈਂਬਰੀ ਜੱਥਾ ਅੱਜ ਵਾਹਗਾ-ਅਟਾਰੀ ਸੜਕ ਰਾਸਤਿਓਂ ਪਾਕਿਸਤਾਨ ’ਚ ਦਾਖਲ ਹੋਇਆ। ਪਾਕਿਸਤਾਨ ਦੇ ਸਾਬਕਾ ਵਜ਼ੀਰ ਫਖਰ ਜਮਾਨ ਦੇ ਸੱਦੇ ’ਤੇ ਇਸ ਕਾਨਫਰੰਸ ’ਚ ਹਿੱਸਾ ਲੈਣ ਪੁੱਜੇ ਡੈਲੀਗੇਸ਼ਨ ਦੀ ਅਗਵਾਈ ਵਿਸ਼ਵ ਪੰਜਾਬੀ ਕਾਨਫਰੰਸ ਦੇ ਭਾਰਤੀ ਚੈਪਟਰ ਦੇ ਕੋਆਰਡੀਨੇਟਰ ਸਹਿਜਪ੍ਰੀਤ ਸਿੰਘ ਮਾਂਗਟ, ਭਾਰਤੀ ਚੈਪਟਰ ਦੇ ਚੇਅਰਮੈਨ ਡਾ. ਦੀਪਕ ਮਨਮੋਹਨ ਸਿੰਘ, ਉੱਘੇ ਕਵੀ ਅਤੇ ਪੰਜਾਬੀ ਵਿਰਾਸਤ ਲੋਕ ਅਕਾਡਮੀ ਦੇ ਚੇਅਰਮੈਨ ਗੁਰਭਜਨ ਸਿੰਘ ਗਿੱਲ ਕਰ ਰਹੇ ਹਨ।
ਇਹ ਵੀ ਪੜ੍ਹੋ-ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਇਸ ਵਾਰ ਕਾਨਫਰੰਸ ’ਚ ਵੱਖ-ਵੱਖ ਪੇਪਰ ਪੜ੍ਹੇ ਜਾਣਗੇ ਅਤੇ ਵਿਚਾਰਾਂ ਹੋਣਗੀਆਂ। ਡੈਲੀਗੇਸ਼ਨ ’ਚ ਸਾਹਿਤ, ਕਲਾ, ਸੱਭਿਆਚਾਰ, ਪੱਤਰਕਾਰੀ ਖੇਤਰ ਨਾਲ ਜੁੜੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ ਸਾਬਕਾ ਆਈ. ਏ. ਐੱਸ., ਆਈ. ਪੀ. ਐੱਸ. ਅਧਿਕਾਰੀ, ਪ੍ਰੋਫੈਸਰ ਆਦਿ ਸ਼ਾਮਲ ਹਨ। ਕਾਨਫਰੰਸ ਦੌਰਾਨ ਗੁਰਭਜਨ ਸਿੰਘ ਗਿੱਲ, ਸਹਿਜਪ੍ਰੀਤ ਸਿੰਘ ਮਾਂਗਟ, ਤ੍ਰੈਲੋਚਨ ਲੋਚੀ ਤੇ ਨਵਦੀਪ ਸਿੰਘ ਗਿੱਲ ਦੀਆਂ ਗੁਰਮੁਖੀ ਦੇ ਨਾਲ ਸ਼ਾਹਮੁਖੀ ’ਚ ਪ੍ਰਕਾਸ਼ਿਤ ਨਵੀਆਂ ਪੁਸਤਕਾਂ ਵੀ ਰਿਲੀਜ਼ ਹੋਣਗੀਆਂ।
ਇਹ ਵੀ ਪੜ੍ਹੋ- ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ, ਜਲਦ ਕਰੋ ਅਪਲਾਈ
ਵਫਦ ’ਚ ਸ਼ਾਮਲ ਮੁੱਖ ਸ਼ਖਸੀਅਤਾਂ ’ਚ ਦਰਸ਼ਨ ਸਿੰਘ ਬੁੱਟਰ, ਡਾ. ਸੁਖਦੇਵ ਸਿਰਸਾ, ਕਾਹਨ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਤੂਰ, ਜੰਗ ਬਹਾਦਰ ਗੋਇਲ, ਅੰਮ੍ਰਿਤ ਕੌਰ ਗਿੱਲ, ਪੰਮੀ ਬਾਈ, ਡੌਲੀ ਗੁਲੇਰੀਆ, ਸੁਨੀਤਾ ਧੀਰ ਆਦਿ ਸ਼ਾਮਲ ਹਨ। ਡੈਲੀਗੇਸ਼ਨ ਵੱਲੋਂ ਲਾਹੌਰ ਦੇ ਨਾਲ ਨਨਕਾਣਾ ਸਾਹਿਬ, ਕਰਤਾਰਪੁਰ ਸਾਹਿਬ, ਗੁਜਰਾਂਵਾਲਾ ਅਤੇ ਕਸੂਰ ਦਾ ਵੀ ਦੌਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੀਆਂ ਇਨ੍ਹਾਂ ਪੁਲਸ ਚੌਕੀਆਂ ਨੂੰ ਲੱਗੇ ਤਾਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
NEXT STORY