ਤਰਨਤਾਰਨ (ਰਮਨ)-ਬੀਤੇ ਕੁਝ ਦਿਨ ਪਹਿਲਾਂ ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ ਦੋ ਨਾਬਾਲਗਾਂ ਸਮੇਤ 4 ਮੁਲਜ਼ਮਾਂ ਨੂੰ 9 ਲੱਖ 62 ਹਜ਼ਾਰ 470 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਸੀ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰ ਮੁਲਜ਼ਮਾਂ ਦਾ ਪੁਲਸ ਨੇ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਪੁਲਸ ਨੇ ਇਕ ਹੋਰ ਸਾਥੀ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਕੋਲੋਂ 1 ਕਿਲੋ 560 ਗ੍ਰਾਮ ਹੈਰੋਇਨ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਡੀ. ਰਜਿੰਦਰ ਸਿੰਘ ਮਨਹਾਸ ਨਹੀਂ ਦੱਸਿਆ ਕਿ ਐੱਸ. ਐੱਸ. ਪੀ. ਅਭਿਮੰਨਿਊ ਰਾਣਾ ਵੱਲੋਂ ਮਿਲੇ ਹੁਕਮਾਂ ਤਹਿਤ ਨਸ਼ਾ ਸਮੱਗਲਰਾਂ ਖਿਲਾਫ ਸਖਤ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੀ. ਆਈ. ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਸੁਲੱਖਣ ਸਿੰਘ ਵਾਸੀ ਜਗਦੇਵ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਤਰਲੋਕ ਸਿੰਘ ਪੁੱਤਰ ਬਨਵਰ ਲਾਲ ਵਾਸੀ ਬੂਹਾ ਸਰਾਂ ਬਾਰਾ ਰਾਜਸਥਾਨ ਸਮੇਤ 2 ਨਾਬਾਲਗਾਂ ਨੂੰ 9 ਲੱਖ 62 ਹਜ਼ਾਰ 470 ਰੁਪਏ ਡਰੱਗ ਮਨੀ ਅਤੇ ਇਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੇ ਮਾਣਯੋਗ ਅਦਾਲਤ ਕੋਲੋਂ ਰਿਮਾਂਡ ਵੀ ਹਾਸਲ ਕਰਨ ਉਪਰੰਤ ਅਗਲੇਰੀ ਪੁੱਛਗਿੱਛ ਦੌਰਾਨ ਉਕਤ ਮੁਲਜ਼ਮਾਂ ਦਾ ਇਕ ਹੋਰ ਸਾਥੀ ਅਭੀ ਪੁੱਤਰ ਵਿਕਰਮ ਵਾਸੀ ਗਲੀ ਨੰਬਰ ਇਕ ਸ਼ਾਮ ਨਗਰ ਲੁਧਿਆਣਾ ਨੂੰ 1 ਕਿਲੋ 560 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਉਨ੍ਹਾਂ ਦੱਸਿਆ ਕਿ ਹਿਰਾਸਤ ’ਚ ਲਏ ਗਏ ਦੋਵਾਂ ਨਾਬਾਲਗਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਸੀ। ਡੀ. ਐੱਸ. ਪੀ. ਨੇ ਦੱਸਿਆ ਕਿ ਪੁੱਛਗਿੱਛ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਅਭੀ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਹੈਰੋਇਨ ਵੇਚ ਕੇ ਕਮਾਏ ਹੋਏ ਪੈਸਿਆਂ ਦਾ ਲੈਣ-ਦੇਣ ਕਰਦਾ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 7.30 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਬਾਈਲ ਵਿੰਗ ਦੀ ਟੈਕਸ ਚੋਰਾਂ ’ਤੇ ਕਾਰਵਾਈ, 5 ਵਾਹਨ ਜ਼ਬਤ, ਵਸੂਲਿਆ 8.06 ਲੱਖ ਜੁਰਮਾਨਾ
NEXT STORY