ਤਰਨਤਾਰਨ (ਰਮਨ)- ਸੀ. ਆਈ. ਏ. ਸਟਾਫ ਤਰਨਤਾਰਨ ਦੀ ਪੁਲਸ ਨੇ 2 ਨਾਬਾਲਗਾਂ ਸਣੇ ਚਾਰ ਮੁਲਜ਼ਮਾਂ ਨੂੰ 9 ਲੱਖ 62 ਹਜ਼ਾਰ 470 ਰੁਪਏ ਡਰੱਗ ਮਨੀ ਸਣੇ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਅਭੀਮੰਨਿਊ ਰਾਣਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਇਲਾਕੇ ਵਿਚ ਜਦੋਂ ਗਸ਼ਤ ਕਰ ਰਹੇ ਸਨ ਤਾਂ ਸੂਚਨਾ ਪ੍ਰਾਪਤ ਹੋਈ ਕਿ ਕੁਝ ਵਿਅਕਤੀ ਜੋ ਹੈਰੋਇਨ ਵੇਚਣ ਦੇ ਕੰਮ ਕਰਦੇ ਹਨ ਅਤੇ ਇਸ ਤੋਂ ਬਰਾਮਦ ਹੋਈ ਡਰੱਗ ਮਨੀ ਦੇ ਪੈਸਿਆਂ ਦਾ ਲੈਣ-ਦੇਣ ਕਰਕੇ ਫੰਡਿੰਗ ਹੋਰ ਸਮੱਗਲਰਾਂ ਨੂੰ ਕਰਦੇ ਹਨ। ਇਹ ਮੁਲਜ਼ਮ ਇਕ ਦੂਸਰੇ ਨੂੰ ਬਚਾਉਣ ਲਈ ਆਪੋ-ਆਪਣੇ ਘਰਾਂ ’ਚ ਪਨਾਹ ਵੀ ਦਿੰਦੇ ਹਨ ਅਤੇ ਇਨ੍ਹਾਂ ਦੇ ਸਬੰਧ ਮਾੜੇ ਅਨਸਰਾਂ ਨਾਲ ਬਣੇ ਹੋਏ ਹਨ। ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਮਿਲੀ ਸੂਚਨਾ ਤੋਂ ਬਾਅਦ ਸੀ.ਆਈ.ਏ ਸਟਾਫ ਦੀ ਪੁਲਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਗੋਹਲਵੜ੍ਹ ਨਜ਼ਦੀਕ ਪੈਟਰੋਲ ਪੰਪ ਵਿਖੇ ਨਾਕਾਬੰਦੀ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਸੁਲੱਖਣ ਸਿੰਘ ਵਾਸੀ ਜਗਦੇਵ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਤਰਲੋਕ ਸਿੰਘ ਪੁੱਤਰ ਬਨਵਰ ਲਾਲ ਵਾਸੀ ਬੂਹਾ ਸਰਾਂ ਬਾਰਾਂ ਰਾਜਸਥਾਨ ਸਮੇਤ ਦੋ ਨਾਬਾਲਗਾਂ ਨੂੰ 9 ਲੱਖ 62 ਹਜ਼ਾਰ 470 ਰੁਪਏ ਡਰੱਗ ਮਨੀ ਅਤੇ ਇਕ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਐੱਸ.ਐੱਸ.ਪੀ. ਨੇ ਦੱਸਿਆ ਕਿ ਇਹ ਮੁਲਜ਼ਮ ਕਿੰਨੇ ਸਮੇਂ ਤੋਂ ਇਸ ਧੰਦੇ ਵਿਚ ਲੱਗੇ ਹੋਏ ਸਨ ਦੀ ਬਰੀਕੀ ਨਾਲ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੇ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਵੀ ਹਾਸਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਿਰਾਸਤ ਵਿਚ ਲਏ ਗਏ ਦੋਵਾਂ ਨਾਬਾਲਗਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਰਾ ਦੇ ਖਿਲਾਫ ਪਹਿਲਾਂ ਜ਼ਿਲਾ ਅੰਮ੍ਰਿਤਸਰ ਦਿਹਾਤੀ ’ਚ 2 ਮਾਮਲੇ ਦਰਜ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਵਿਅਕਤੀ 'ਤੇ ਪੈਟਰੋਲ ਪਾ ਕੇ ਲਾਈ ਅੱਗ
NEXT STORY