ਅੰਮ੍ਰਿਤਸਰ (ਸੰਜੀਵ)- ਲੱਖਾਂ ਰੁਪਏ ਦੀ ਫਿਰੌਤੀ ਮੰਗਣ ਅਤੇ ਘਰ ’ਤੇ ਫਾਇਰਿੰਗ ਕਰਨ ਦੇ ਮਾਮਲੇ ’ਚ ਥਾਣਾ ਜੰਡਿਆਲਾ ਦੀ ਪੁਲਸ ਨੇ ਰਾਮ ਸਿੰਘ ਰੋਮਨ, ਹਰਪ੍ਰੀਤ ਸਿੰਘ ਹੈਪੀ, ਸਤਨਾਮ ਸਿੰਘ ਅਤੇ ਸਿਕੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 2 ਪਿਸਤੌਲ ਵੀ ਬਰਾਮਦ ਕੀਤੇ ਹਨ। ਪੁਲਸ ਵੱਲੋਂ ਸਾਰੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ, ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
ਪ੍ਰਾਪਰਟੀ ਡੀਲਰ ਸੁਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਮਾਮਲੇ ਅਨੁਸਾਰ ਉਸ ਨੇ ਦੱਸਿਆ ਕਿ 19 ਅਪ੍ਰੈਲ ਦੀ ਰਾਤ ਕਰੀਬ 12 ਵਜੇ ਉਹ ਆਪਣੇ ਪਰਿਵਾਰ ਨਾਲ ਘਰ ’ਚ ਸੌਂ ਰਿਹਾ ਸੀ ਕਿ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਜਾਣ-ਪਛਾਣ ਵਾਲੇ ਨੌਜਵਾਨ ਉਸ ਦੇ ਘਰ ਆਏ ਅਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਦੋ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ, ਜੋ ਉਸ ਦੇ ਘਰ ਦੇ ਗੇਟ ਅਤੇ ਦੀਵਾਰਾਂ ’ਤੇ ਲੱਗੀਆਂ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਮੁਲਜ਼ਮਾਂ ਵੱਲੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਸਨ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸੰਸਪੈਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਮਹੂਰੀ ਕਿਸਾਨ ਸਭਾ ਨੇ ਟਰੰਪ, ਮੋਦੀ ਤੇ ਮਾਨ ਦਾ ਫੂਕਿਆ ਪੁਤਲਾ, ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਕੀਤੀ ਨਿਖੇਧੀ
NEXT STORY